Punjab Bachao Rally: ਮੱਲੀਆਂ ’ਚ ਪੰਜਾਬ ਬਚਾਓ ਰੈਲੀ
ਇੱਥੇ ਪਿੰਡ ਮੱਲੀਆਂ ਵਿੱਚ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਸੰਦੀਪ ਸਿੰਘ ਏ ਆਰ ਦੀ ਅਗਵਾਈ ਹੇਠ ਕਰਵਾਈ ਗਈ ‘ਪੰਜਾਬ ਬਚਾਓ’ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ...
Advertisement
ਇੱਥੇ ਪਿੰਡ ਮੱਲੀਆਂ ਵਿੱਚ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਸੰਦੀਪ ਸਿੰਘ ਏ ਆਰ ਦੀ ਅਗਵਾਈ ਹੇਠ ਕਰਵਾਈ ਗਈ ‘ਪੰਜਾਬ ਬਚਾਓ’ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਟਾ-ਦਾਲ ਸਕੀਮ ਨੂੰ ਮੁੜ ਮਜ਼ਬੂਤ ਕੀਤਾ ਜਾਵੇਗਾ ਅਤੇ 4 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ 50 ਕਿਲੋ ਅਨਾਜ ਦੇਣ ਦੀ ਗੱਲ ਕਹੀ। ਉਨ੍ਹਾਂ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ ਲੱਖ ਰੁਪਏ ਕਰਨ ਦਾ ਵੀ ਐਲਾਨ ਕੀਤਾ। ਸ੍ਰੀ ਮਜੀਠੀਆ ਨੇ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ। ਇਸ ਮੌਕੇ ਦਿਹਾਤੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਐੱਸ ਜੀ ਪੀ ਸੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਪ੍ਰੋ. ਵਿਰਸਾ ਸਿੰਘ ਵਲਟੋਹਾ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵੀ ਹਾਜ਼ਰ ਸਨ।
Advertisement
Advertisement
×

