DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Employees Protest: ਸਾਂਝੀ ਤਾਲਮੇਲ ਕਮੇਟੀ ਵੱਲੋਂ ਸੰਘਰਸ਼ ਦੀ ਤਿਆਰੀ

ਖਹਿਰਾ ਵੱਲੋਂ ਰਾਜਨੀਤਿਕ ਵਿੰਗ ਨੂੰ ਮੈਦਾਨ ਵਿੱਚ ਉਤਾਰਨ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੇ ਹੋਏ ਕਨਵੀਨਰ ਸੁਖਚੈਨ ਸਿੰਘ ਖਹਿਰਾ ਅਤੇ ਹੋਰ ਆਗੂ।
Advertisement

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਜ਼ਿਲ੍ਹਾ ਪਠਾਨਕੋਟ ਦੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਪੀ ਐੱਸ ਐੱਮ ਐੱਸ ਯੂ ਦੇ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ ਅਤੇ ਚੇਅਰਮੈਨ ਗੁਰਨਾਮ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਚੰਡੀਗੜ੍ਹ ਤੋਂ ਸਾਂਝੀ ਤਾਲਮੇਲ ਕਮੇਟੀ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਅਤੇ ਮਨਦੀਪ ਸਿੰਘ ਸ਼ਾਮਲ ਹੋਏ।

ਸਾਂਝੇ ਮੁਲਾਜ਼ਮ-ਪੈਨਸ਼ਨਰ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸੰਘਰਸ਼ ਨੂੰ ਅਗਲੇ ਪੜਾਅ ’ਤੇ ਲਿਜਾਣ ਵਾਸਤੇ 13 ਤੋਂ 19 ਨਵੰਬਰ ਤੱਕ ਚੰਡੀਗੜ੍ਹ ਦੇ ਸੈਕਟਰ-34 ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਮੋਰਚੇ ਦੀ ਸ਼ੁਰੂਆਤ 13 ਨਵੰਬਰ ਨੂੰ ਜ਼ਿਲ੍ਹਾ ਪਠਾਨਕੋਟ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ ਹੋਵੇਗੀ। ਉਨ੍ਹਾਂ ਇਸ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਹੁਣੇ ਤੋਂ ਹੀ ਤਿਆਰੀਆਂ ਕਰਨ ਦਾ ਸੱਦਾ ਦਿੱਤਾ। ਸੁਖਚੈਨ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਨੂੰ ਦੋ-ਟੁੱਕ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਇਸੇ ਤਰ੍ਹਾਂ ਜਾਰੀ ਰਹੀ ਅਤੇ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਰਾਜਨੀਤਿਕ ਵਿੰਗ ਵੀ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਸਰਕਾਰ ਨੇ ਸਮਾਂ ਰਹਿੰਦਿਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਅੰਦੋਲਨ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ ਅਤੇ ਸਰਕਾਰ ਨੂੰ ਮੂੰਹ ਤੋੜ ਜਵਾਬ ਉਨ੍ਹਾਂ ਦੀ ਭਾਸ਼ਾ ਵਿਚ ਰਾਜਨੀਤਿਕ ਵਿੰਗ ਰਾਹੀਂ ਦਿੱਤਾ ਜਾਵੇਗਾ।

Advertisement

ਇਸ ਮੌਕੇ ਹਿਤੇਸ਼ ਸ਼ਰਮਾ, ਤੇਜਿੰਦਰ ਸਾਂਵਲ, ਰਣਵੀਰ ਸਿੰਘ, ਗੁਰਦਿਆਲ ਸਿੰਘ ਸੈਣੀ, ਇਕਬਾਲ ਸਿੰਘ, ਮੰਗਤ ਸੈਣੀ, ਅਸ਼ਵਨੀ ਕੁਮਾਰ, ਰਵਿੰਦਰ ਸਿੰਘ ਜੱਗਾ ਹਾਜ਼ਰ ਸਨ।

Advertisement

Advertisement
×