DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Human Rights Commission: ਮਨੁੱਖੀ ਅਧਿਕਾਰਾਂ ਸਬੰਧੀ ਸ਼ਿਕਾਇਤਾਂ ਦੀ ਸੁਣਵਾਈ

਼ਿਕਾਇਤਾਂ ਲੲੀ ਵਟਸਐਪ ਨੰਬਰ ਜਾਰੀ ਕੀਤੀ

  • fb
  • twitter
  • whatsapp
  • whatsapp
featured-img featured-img
ਜਤਿੰਦਰ ਸ਼ੰਟੀ ਦਾ ਸਨਮਾਨ ਕਰਦੇ ਹੋਏ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ।
Advertisement

ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਵੱਲੋਂ ਕਾਮਧੇਨੂ ਗਊਸ਼ਾਲਾ, ਸਮਾਧ ਰੋਡ, ਬਟਾਲਾ ਵਿੱਚ ਲਾਏ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ। ਇਸ ਮੌਕੇ ਉਨਾਂ ਵਟਸਐਪ ਨੰਬਰ 98554-75547 ਜਾਰੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਜਾਂ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਹੋਣ ’ਤੇ ਬਿਨਾਂ ਕਿਸੇ ਡਰ ਦੇ ਆਪਣੀ ਸ਼ਿਕਾਇਤ ਕਮਿਸ਼ਨ ਤੱਕ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਜਾਅਲੀ ਵੀਜ਼ਿਆਂ, ਨਕਲੀ ਆਫ਼ਰ ਲੈਟਰਾਂ ਅਤੇ ਵਿਦੇਸ਼ ਭੇਜਣ ਦੇ ਝੂਠੇ ਵਾਅਦੇ ਕਰ ਕੇ ਲੋਕਾਂ ਦੀ ਮਿਹਨਤ ਦੀ ਕਮਾਈ ਹੜੱਪਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਜਿਹੇ ਧੋਖੇਬਾਜ਼ਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਦੇਸ਼ ਜਾਣ ਲਈ ਕਿਸੇ ਵੀ ਏਜੰਟ ਜਾਂ ਸੰਸਥਾ ’ਤੇ ਭਰੋਸਾ ਕਰਨ ਤੋਂ ਪਹਿਲਾਂ ਉਸ ਦੀ ਪ੍ਰਮਾਣਿਕਤਾ ਦੀ ਜਾਂਚ ਜ਼ਰੂਰ ਕੀਤੀ ਜਾਵੇ। ਇਸ ਮੌਕੇ ਏ ਡੀ ਸੀ (ਜਨਰਲ) ਗੁਰਦਾਸਪੁਰ, ਗੁਰਸਿਮਰਨ ਸਿੰਘ ਢਿੱਲੋਂ ਨੇ ਭਰੋਸਾ ਦਿਵਾਇਆ ਕਿ ਲੋਕਾਂ ਵੱਲੋਂ ਪੇਸ਼ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਰਾਹੀਂ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਵਾਇਆ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ ਗੁਰਦਾਸਪੁਰ ਕੁਲਦੀਪ ਚੰਦ, ਐੱਸ ਡੀ ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ, ਐੱਸ ਪੀ ਨਵਜੋਤ ਸਿੰਘ ਸੰਧੂ, ਐੱਸ ਐੱਮ ਓ ਬਟਾਲਾ ਡਾ. ਮਨਿੰਦਰਜੀਤ ਸਿੰਘ, ਤਹਿਸੀਲਦਾਰ ਬਟਾਲਾ ਅਰਜਨ ਸਿੰਘ ਗਰੇਵਾਲ ਹਾਜ਼ਰ ਸਨ।

Advertisement
Advertisement
×