ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News: ਬਟਾਲਾ ਵਿਚ ਬੰਬ ਨੁਮਾ ਪਦਾਰਥ ਮਿਲਿਆ

Object resembling hand-grenade found outside liquor shop in Punjab's Batala
Photo Batala Police/X
Advertisement

ਚੰਡੀਗੜ੍ਹ, 17 ਮਈ

ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਕਸਬੇ ਵਿਚ ਸ਼ਨਿਚਰਵਾਰ ਨੂੰ ਇਕ ਸ਼ਰਾਬ ਦੇ ਠੇਕੇ ਦੇ ਬਾਹਰ ਬੰਬ ਨੁਮਾ(ਹੈਂਡ-ਗਰਨੇਡ) ਪਦਾਰਥ ਮਿਲਿਆ ਹੈ। ਪੁਲੀਸ ਨੇ ਦੱਸਿਆ ਕਿ ਇਕ ਬੰਬ ਨਿਰੋਧਕ ਟੀਮ ਨੂੰ ਬੁਲਾਇਆ ਗਿਆ ਅਤੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਇਕ ਪੁਲੀਸ ਅਧਿਕਾਰੀ ਜਾਣਕਾਰੀ ਦਿੰਦਿਆਂ ਕਿਹਾ, ‘‘ਸਾਨੂੰ ਇਕ ਅਜਿਹੀ ਚੀਜ਼ ਬਾਰੇ ਜਾਣਕਾਰੀ ਮਿਲੀ ਜੋ ਬੰਬ ਵਰਗੀ ਦਿਖਾਈ ਦਿੰਦੀ ਹੈ, ਜਿਸ ਤੋਂ ਬਾਅਦ ਇਕ ਪੁਲੀਸ ਟੀਮ ਮੌਕੇ ’ਤੇ ਪਹੁੰਚ ਗਈ ਹੈ। ਇਸ ਤੋਂ ਇਲਾਵਾ ਇਕ ਬੰਬ ਨਿਰੋਧਕ ਟੀਮ ਨੂੰ ਵੀ ਬੁਲਾਇਆ ਗਿਆ ਹੈ।’’ ਅਧਿਕਾਰੀ ਨੇ ਕਿਹਾ ਕਿ ਵਸਤੂ ਦੀ ਸ਼ਕਲ ਇਕ ਗਰਨੇਡ ਵਰਗੀ ਲੱਗਦੀ ਹੈ। ਉਨ੍ਹਾਂ ਕਿਹਾ ਕਿ ਖੇਤਰ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ।

Advertisement

ਬਟਾਲਾ ਪੁਲੀਸ ਦੇ ਐੱਸਐੱਸਪੀ ਸੁਹੇਲ ਮੀਰ ਨੇ ‘ਐਕਸ’ ’ਤੇ ਇਕ ਵੀਡੀਓ ਵਿਚ ਦੱਸਿਆ ਕਿ ਬੰਬ ਨਿਰੋਧਕ ਮਾਹਿਰਾਂ ਨੂੰ ਤੁਰੰਤ ਤਾਇਨਾਤ ਕੀਤਾ ਗਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਇਸ ਨੂੰ ਸੁਰੱਖਿਅਤ ਢੰਗ ਨਾਲ ਹਟਾ ਦਿੱਤਾ ਗਿਆ ਹੈ। ਐਕਸ ਪੋਸਟ ਵਿਚ ਕਿਹਾ ਗਿਆ ਹੈ ਕਿ ਮੰਨੂ ਅਗਵਾਨ ਨਾਮ ਦੇ ਵਿਅਕਤੀ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ, ਜਿਸ ਨੂੰ ਇਕ ਪ੍ਰਚਾਰ ਸਟੰਟ ਮੰਨਿਆ ਜਾ ਰਿਹਾ ਹੈ। ਅਧਿਕਾਰੀ ਨੇ ਕਿਹਾ ਕਿ ਇਸ ਸਬੰਧ ਵਿਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਸਥਿਤੀ ਸ਼ਾਂਤ ਤੇ ਕਾਬੂ ਹੇਠ ਹੈ।-ਪੀਟੀਆਈ/ ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

 

Advertisement
Tags :
Batala Newspunjab newsPunjabi NewsPunjabi Tribune