Punjab News: ਤਰਨ ਤਾਰਨ ਵਿੱਚ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼
Punjab News: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੀਤੇ ਦਿਨ ਇਥੋਂ ਦੀ ਝਬਾਲ ਰੋਡ ਕੋਹੜ ਅਹਾਤਾ ਨੇੜੇ ਚੱਲ ਰਹੇ ਇੱਕ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਕੇਂਦਰ ਵਿੱਚ ਗੈਰ ਕਾਨੂੰਨੀ ਤੌਰ ਤੇ ਦਾਖਲ 52 ਮਰੀਜ਼ ਮਿਲੇ ਹਨ,...
Advertisement
Punjab News: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੀਤੇ ਦਿਨ ਇਥੋਂ ਦੀ ਝਬਾਲ ਰੋਡ ਕੋਹੜ ਅਹਾਤਾ ਨੇੜੇ ਚੱਲ ਰਹੇ ਇੱਕ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਕੇਂਦਰ ਵਿੱਚ ਗੈਰ ਕਾਨੂੰਨੀ ਤੌਰ ਤੇ ਦਾਖਲ 52 ਮਰੀਜ਼ ਮਿਲੇ ਹਨ, ਜਿਨ੍ਹਾਂ ਨੂੰ ਇੱਕ ਹੀ ਕਮਰੇ ਵਿੱਚ ਰੱਖਿਆ ਹੋਇਆ ਸੀ। ਇਸ ਸਬੰਧੀ ਥਾਣਾ ਸਿਟੀ ਦੇ ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਗੈਰ-ਕਾਨੂੰਨੀ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ’ਤੇ ਛਾਪੇਮਾਰੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਇਸ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਤੇ ਛਾਪਾ ਮਾਰਨ ਲਈ ਇੱਕ ਟੀਮ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਰੂਪਮ ਚੌਧਰੀ, ਤਹਿਸੀਲਦਾਰ ਅਰਚਨਾ ਸ਼ਰਮਾ, ਐਸਐਚਓ ਸਿਟੀ ਗਗਨਦੀਪ ਸਿੰਘ, ਇੱਕ ਸਮਾਜ ਸੇਵੀ ਡਾਕਟਰ ਐੱਸ. ਐੱਸ. ਲੌਹੂਕਾ ਅਤੇ ਹੋਰਨਾਂ ਸਮਰੱਥ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਸੀ। ਇਸ ਸੈਂਟਰ ਤੋਂ ਆਧਾਰ ਕਾਰਡ, ਮੋਬਾਇਲ ਫੋਨ, ਸੀਸੀਟੀਵੀ ਸਿਸਟਮ ਆਦਿ ਵੀ ਮਿਲਿਆ ਹੈ।
ਪ੍ਰਸ਼ਾਸਨ ਵੱਲੋਂ ਇਸ ਸੈਂਟਰ ਨੂੰ ਸੀਲ ਕਰ ਦਿੱਤਾ ਗਿਆ ਹੈ ਛਾਪਾ ਮਾਰਨ ਮੌਕੇ ਇਸ ਸੈਂਟਰ ਨੂੰ ਚਲਾ ਰਹੇ ਕਵਲਜੀਤ ਸਿੰਘ ਉਰਫ ਬਹਾਦਰ ਮੌਕੇ ’ਤੇ ਮੌਜੂਦ ਨਹੀਂ ਸਨ। ਇਸ ਸਬੰਧੀ ਬੀਐੱਨਐੱਸ ਦੀ ਦਫਾ 318 (2), 318 (4), 127 (2), 127 (3) ਅਤੇ 127(4) ਅਧੀਨ ਇੱਕ ਕੇਸ ਦਰਜ ਕੀਤਾ ਗਿਆ ਹੈ। ਵੇਰਵਿਆਂ ਅਨੁਸਾਰ ਇੱਥੋਂ ਰੈਸਕਿਊ ਕੀਤੇ ਮਰੀਜ਼ਾਂ ਨੂੰ ਸਰਕਾਰੀ ਡਰੱਗ ਡੀ-ਅਡਿਕਸ਼ਨ ਸੈਂਟਰ ਵਿਖੇ ਦਾਖਲ ਕਰਾਇਆ ਗਿਆ ਹੈ।
Advertisement
Advertisement
×

