DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਜੇਲ੍ਹ ਵਿੱਚ ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਮੈਂਬਰ ਕਾਬੂ

Punjab News: ਗੋਇੰਦਵਾਲ ਜੇਲ੍ਹ ਵਿੱਚ ਫੈਕਿਆ ਰਾਹੀ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ਿਆ ਦੀ ਸਪਲਾਈ ਲਗਾਤਾਰ ਜਾਰੀ

  • fb
  • twitter
  • whatsapp
  • whatsapp
Advertisement
Punjab News: ਇੱਥੇ ਸਥਿਤ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਜੇਲ੍ਹ ਵਿੱਚ ਫੈਕਿਆ ਰਾਹੀ ਨਸ਼ਿਆ ਦੀ ਸਪਲਾਈ ਰੁਕਣ ਦਾ ਨਾਮ ਨਹੀ ਲੈ ਰਹੀ। ਉੱਥੇ ਹੀ ਬੀਤੇ ਕੱਲ੍ਹ ਥਾਣਾ ਗੋਇੰਦਵਾਲ ਦੀ ਪੁਲੀਸ ਨੇ ਜੇਲ੍ਹ ਅੰਦਰ ਫੈਕਿਆ ਰਾਹੀ ਨਸ਼ਿਆ ਦੀ ਸਪਲਾਈ ਦੇਣ ਵਾਲੇ ਗਿਰੋਹ ਦੇ ਇੱਕ ਨੌਜਵਾਨ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉੱਥੇ ਹੀ ਪੁਲੀਸ ਦੀ ਲਾਪ੍ਰਵਾਹੀ ਕਾਰਨ ਇੱਕ ਮੁਲਜ਼ਮ ਭੱਜਣ ਵਿੱਚ ਸਫਲ ਹੋ ਗਿਆ ਹੈ।
ਕਾਬੂ ਕੀਤੇ ਨੌਜਵਾਨ ਦੀ ਪਛਾਣ ਅਰਮਾਨਦੀਪ ਸਿੰਘ ਵਾਸੀ ਹੰਸਵਾਲਾ ਵਜੋਂ ਹੋਈ ਹੈ ਜਦਕਿ ਫ਼ਰਾਰ ਹੋਏ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ। ਐੱਸਐੱਚਓ ਬਲਜੀਤ ਕੌਰ ਨੇ ਦੱਸਿਆ ਕਿ ਇਲਾਕੇ ਵਿੱਚ ਗਸ਼ਤ ਦੌਰਾਨ ਕੰਪਲੈਕਸ ਏਰੀਏ ਵਿੱਚ ਸਥਿਤ ਦਾਣਾ ਮੰਡੀ ਨਜ਼ਦੀਕ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਸ਼ੱਕ ਪੈਣ ਤੇ ਚੈਕਿੰਗ ਲਈ ਰੋਕਿਆ ਗਿਆ ਤਾਂ ਮੋਟਰਸਾਈਕਲ ਪਿੱਛੇ ਬੈਠੇ ਨੌਜਵਾਨ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 42 ਗ੍ਰਾਮ ਹੈਰੋਇਨ, 252 ਨਸ਼ੀਲੇ ਕੈਪਸੂਲ ਅਤੇ 4800 ਰੁਪਏ ਡਰੱਗ ਬਰਾਮਦ ਕੀਤੀ ਗਈ ਹੈ।
ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਲਵਪ੍ਰੀਤ ਸਿੰਘ ਸਿੰਘ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਪੁਲੀਸ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਅਰਮਾਨਦੀਪ ਸਿੰਘ ਨੇ ਦੱਸਿਆ ਕਿ ਉਹ ਰਜਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਗੋਇੰਦਵਾਲ ਸਾਹਿਬ ਦੇ ਕਹਿਣ ਤੇ ਜੇਲ੍ਹ ਵਿੱਚ ਫੈਕੇ ਰਾਹੀ ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਦੀ ਸਪਲਾਈ ਦੇਣ ਜਾ ਰਹੇ ਸਨ। ਐੱਸਐੱਚਓ ਬਲਜੀਤ ਕੌਰ ਨੇ ਦੱਸਿਆ ਕਿ ਇਸ ਬਾਬਤ ਅਰਮਾਨਦੀਪ ਸਿੰਘ, ਲਵਪ੍ਰੀਤ ਸਿੰਘ ਅਤੇ ਰਜਿੰਦਰ ਸਿੰਘ ਖਿਲਾਫ਼ ਐਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਮਾਮਲੇ ਵਿੱਚ ਲੋੜੀਂਦੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Advertisement
×