DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

punjab paddy procurement: ਤੂਤ ਦੀ ਦਾਣਾ ਮੰਡੀ ’ਚ ਝੋਨੇ ਦੀ ਖ਼ਰੀਦ ਠੱਪ

ਮੰਡੀ ’ਚ ਝੋਨੇ ਦੇ ਲੱਗੇ ਢੇਰ; ਸਰਕਾਰੀ ਦਾਅਵਿਆਂ ਦੀ ਪੋਲ ਖੁੱਲ੍ਹੀ; ਆੜ੍ਹਤੀਆ ਐਸੋਸੀਏਸ਼ਨ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

  • fb
  • twitter
  • whatsapp
  • whatsapp
featured-img featured-img
ਤੂਤ ਮੰਡੀ ’ਚ ਝੋਨੇ ਦੀ ਖ਼ਰੀਦ ਨਾ ਹੋਣ ਬਾਰੇ ਦੱਸਦੇ ਹੋਏ ਆੜ੍ਹਤੀ ਐਸੋਸੀਏਸ਼ਨ ਦੇ ਆਗੂ।
Advertisement
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਚੁਕਾਈ ਦੇ ਸੁਚੱਜੇ ਪ੍ਰਬੰਧ ਹੋਣ ਦੇ ਦਾਅਵਿਆਂ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਤਸਵੀਰ ਪੇਸ਼ ਕਰ ਰਹੀ ਹੈ। ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਤੂਤ ਦੀ ਦਾਣਾ ਮੰਡੀ ਵਿੱਚ ਕਈ ਦਿਨਾਂ ਤੋਂ ਝੋਨੇ ਦੀ ਖ਼ਰੀਦ ਬੰਦ ਪਈ ਹੈ, ਜਿਸ ਕਾਰਨ ਕਿਸਾਨਾਂ ਦੀ ਜਿਣਸ ਮੰਡੀ ਵਿੱਚ ਰੁਲ ਰਹੀ ਹੈ। ਖ਼ਰੀਦ ਪ੍ਰਕਿਰਿਆ 28 ਅਕਤੂਬਰ ਤੋਂ ਠੱਪ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿੱਚ ਰੋਸ ਹੈ। ਮੰਡੀ ਵਿੱਚ ਫ਼ਸਲ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਪਰ ਪ੍ਰਸ਼ਾਸਨ ਵੱਲੋਂ ਸਮੱਸਿਆ ਦੇ ਹੱਲ ਲਈ ਕੋਈ ਠੋਸ ਕਾਰਵਾਈ ਹੁੰਦੀ ਦਿਖਾਈ ਨਹੀਂ ਦੇ ਰਹੀ।

ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਕਸੇਲ ਅਤੇ ਦਾਣਾ ਮੰਡੀ ਤੂਤ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਆਪਣਾ ਝੋਨਾ ਮੰਡੀ ਵਿੱਚ ਲੈ ਕੇ ਆ ਰਹੇ ਹਨ, ਪਰ ਖ਼ਰੀਦ ਬੰਦ ਹੋਣ ਕਾਰਨ ਉਨ੍ਹਾਂ ਦੀ ਜਿਣਸ ਨਹੀਂ ਵਿਕ ਰਹੀ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਫ਼ਸਲ ਦੇ ਢੇਰ ਵਧਦੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਆਪਣੀ ਉਪਜ ਦੀ ਸਾਂਭ-ਸੰਭਾਲ ਕਰਨੀ ਵੀ ਮੁਸ਼ਕਲ ਹੋ ਰਹੀ ਹੈ। ਖ਼ਰੀਦ ਵਿੱਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਦੀ ਅਗਲੀ ਫ਼ਸਲ ਦੀ ਤਿਆਰੀ ਵੀ ਪ੍ਰਭਾਵਿਤ ਹੋ ਰਹੀ ਹੈ। ਆੜ੍ਹਤੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਅਤੇ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਦੇ ਭਰੋਸੇ ਦਿੱਤੇ ਜਾ ਰਹੇ ਹਨ, ਪਰ ਤੂਤ ਦੀ ਮੰਡੀ ਦੇ ਹਾਲਾਤ ਇਨ੍ਹਾਂ ਦਾਅਵਿਆਂ ਦੇ ਉਲਟ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਮੰਡੀ ਵਿੱਚ ਕਿਸਾਨਾਂ ਦੀ ਫ਼ਸਲ ਵਿਕਣ ਲਈ ਪਈ ਹੈ ਤਾਂ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕਿਉਂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਖ਼ਰੀਦ ਸ਼ੁਰੂ ਨਾ ਹੋਈ ਤਾਂ ਮੰਡੀ ਵਿੱਚ ਹੋਰ ਫ਼ਸਲ ਆਉਣ ਨਾਲ ਪ੍ਰਬੰਧਾਂ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਦੀ ਸਮੱਸਿਆ ਸਬੰਧੀ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਵਾਰ-ਵਾਰ ਮਾਮਲਾ ਲਿਆਂਦਾ ਗਿਆ ਹੈ, ਜਿਸ ਦੇ ਬਾਵਜੂਦ ਕੋਈ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਨੇ ਪ੍ਰਸ਼ਾਸਨ ਦੀ ਚੁੱਪ ’ਤੇ ਵੀ ਨਾਰਾਜ਼ਗੀ ਜ਼ਾਹਿਰ ਕੀਤੀ।

Advertisement

ਆੜ੍ਹਤੀਆ ਐਸੋਸੀਏਸ਼ਨ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੂਤ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਮੁੜ ਸ਼ੁਰੂ ਕਰਵਾਈ ਜਾਵੇ ਅਤੇ ਮੰਡੀ ਵਿੱਚ ਪਈ ਕਿਸਾਨਾਂ ਦੀ ਸਮੁੱਚੀ ਫ਼ਸਲ ਦੀ ਖ਼ਰੀਦ ਤੇ ਚੁਕਾਈ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਭਰੋਸਿਆਂ ਦੀ ਲੋੜ ਨਹੀਂ, ਸਗੋਂ ਮੌਕੇ ’ਤੇ ਸਮੱਸਿਆ ਦਾ ਹੱਲ ਚਾਹੀਦਾ ਹੈ। ਦੂਜੇ ਪਾਸੇ ਇਸ ਮਾਮਲੇ ਸਬੰਧੀ ਜ਼ਿਲ੍ਹੇ ਦੀ ਡੀ ਐੱਫ ਐੱਸ ਓ ਨਾਲ ਵਾਰ-ਵਾਰ ਫੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਫੋਨ ਨਹੀਂ ਚੁੱਕਿਆ। ਇਸ ਮੌਕੇ ਆੜ੍ਹਤੀਏ ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਅਜੀਤ ਸਿੰਘ, ਸੁਖਵਿੰਦਰ ਸਿੰਘ, ਹਰੀਸ਼ ਦੇਵਗਨ, ਗੁਰਬੀਰ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਪਲਵਿੰਦਰ ਸਿੰਘ ਅਤੇ ਪਿੰਟਾ ਸਿੰਘ ਸਮੇਤ ਹੋਰ ਆੜ੍ਹਤੀਏ ਹਾਜ਼ਰ ਸਨ।

Advertisement

Advertisement
×