DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

punjab politics: ਭਾਜਪਾ ਦੀ ‘ਲੋਕਤੰਤਰ ਬਚਾਓ-ਅਰਾਜਕਤਾ ਹਟਾਓ’ ਪੈਦਲ ਯਾਤਰਾ

ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸੇਧੇ

  • fb
  • twitter
  • whatsapp
  • whatsapp
featured-img featured-img
ਯਾਤਰਾ ਦੌਰਾਨ ਸੰਬੋਧਨ ਕਰਦੇ ਮੰਤਰੀ ਕ੍ਰਿਸ਼ਨ ਪਾਲ ਗੁੱਜਰ।
Advertisement
ਭਾਜਪਾ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ ਦੀ ਅਗਵਾਈ ਹੇਠ ਗੁਰਦਾਸਪੁਰ ਵਿੱਚ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਦੇ ਨਾਅਰੇ ਹੇਠ ਪੈਦਲ ਯਾਤਰਾ ਕੱਢੀ ਗਈ। ਇਹ ਯਾਤਰਾ ਪੁਰਾਣੇ ਬੱਸ ਅੱਡੇ ਤੋਂ ਸ਼ੁਰੂ ਹੋ ਕੇ ਹਨੂਮਾਨ ਚੌਕ ਵਿੱਚ ਸਮਾਪਤ ਹੋਈ।

ਯਾਤਰਾ ’ਚ ਸ਼ਾਮਲ ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰਾਂ ਦੇਸ਼ ਵਿੱਚ ਅਰਾਜਕਤਾ ਦਾ ਮਾਹੌਲ ਪੈਦਾ ਕਰ ਕੇ ਵਿਕਾਸ ਦੀ ਰਫ਼ਤਾਰ ਰੋਕਣ ਦੀ ਕੋਸ਼ਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਦੇਸ਼ ਦੀ ਆਰਥਿਕ ਤਾਕਤ ਦੇ ਨਾਲ-ਨਾਲ ਸੱਭਿਆਚਾਰਕ ਵਿਰਸੇ ਨੂੰ ਵੀ ਵਿਸ਼ਵ ਪੱਧਰ ’ਤੇ ਨਵੀਂ ਪਛਾਣ ਮਿਲ ਰਹੀ ਹੈ ।

Advertisement

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜਕਾਲ ਦੌਰਾਨ ਸੰਵਿਧਾਨ ਦੀ ਮਰਿਆਦਾ ਅਤੇ ਜਮਹੂਰੀ ਸੰਸਥਾਵਾਂ ਦੀ ਭੂਮਿਕਾ ’ਤੇ ਸਵਾਲ ਉੱਠੇ ਸਨ, ਪਰ ਅੱਜ ਉਹੀ ਲੋਕ ਜਮਹੂਰੀਅਤ ਦੀ ਰਾਖੀ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਨੇ ਵਿਰੋਧੀ ਧਿਰਾਂ ’ਤੇ ਸੰਵਿਧਾਨਕ ਸੰਸਥਾਵਾਂ ਨੂੰ ਲੈ ਕੇ ਬੇਵਜ੍ਹਾ ਵਿਵਾਦ ਖੜ੍ਹੇ ਕਰਨ ਦੇ ਦੋਸ਼ ਵੀ ਲਗਾਏ । ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਗੱਲ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ‘ਆਪ’ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਨੂੰ ਨਸ਼ਾ-ਮੁਕਤ ਅਤੇ ਭੈਅ-ਮੁਕਤ ਬਣਾਉਣ ਲਈ ਵਚਨਬੱਧ ਹੈ। ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੀ ਏਕਤਾ, ਅਖੰਡਤਾ, ਲੋਕਤੰਤਰ ਅਤੇ ਪੰਜਾਬ ਦੀ ਬਿਹਤਰੀ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ।

Advertisement

Advertisement
×