ਕਾਦੀਆਂ-ਬਿਆਸ ਰੇਲਵੇ ਲਾਈਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ: ਬੁੱਟਰ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਦੀਆਂ- ਬਿਆਸ ਰੇਲਵੇ ਲਾਈਨ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਮਿਲਣ ਨਾਲ ਸਰਹੱਦੀ ਖੇਤਰ ਦੇ ਲੋਕ ਬਾਗ਼ੋਬਾਗ਼ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪਹਿਲੀ ਵਾਰ...
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਦੀਆਂ- ਬਿਆਸ ਰੇਲਵੇ ਲਾਈਨ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਮਿਲਣ ਨਾਲ ਸਰਹੱਦੀ ਖੇਤਰ ਦੇ ਲੋਕ ਬਾਗ਼ੋਬਾਗ਼ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪਹਿਲੀ ਵਾਰ 1928 ’ਚ ਮਨਜ਼ੂਰ ਹੋਇਆ ਸੀ ਪਰ 96 ਸਾਲ ਤੋਂ ਇਹ ਪ੍ਰਾਜੈਕਟ ਸਿਰੇ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਕੋਲ ਕਾਦੀਆਂ-ਬਿਆਸ ਰੇਲਵੇ ਲਾਈਟ ਪ੍ਰਾਜੈਕਟ ਲਈ ਮੰਗ ਪੱਤਰ ਵੀ ਦਿੱਤਾ ਗਿਆ ਸੀ। ਉਸ ਸਮੇਂ ਸ੍ਰੀ ਬਿੱਟੂ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਇਸ ਪ੍ਰਾਜੈਕਟ ਨੂੰ ਜਲਦੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਕਰਦੇ ਹੋਏ ਕਾਦੀਆਂ ਬਿਆਸ ਰੇਲਵੇ ਲਾਈਨ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਸ਼੍ਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਰਾਜ ਰੇਲਵੇ ਮੰਤਰੀ ਬਿੱਟੂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਪ੍ਰਵਾਨਗੀ ਮਿਲਣ ’ਤੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਜਿੱਥੇ ਸਹੂਲਤ ਮਿਲੇਗੀ, ਉੱਥੇ ਬਟਾਲਾ ਦੇ ਵਪਾਰੀ ਅਤੇ ਉਦਯੋਗਪਤੀਆਂ ਨੂੰ ਵੀ ਆਰਥਿਕ ਲਾਭ ਮਿਲੇਗਾ।

