ਕਾਦੀਆਂ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ
ਸਿੱਖ ਐਜੂਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ 22ਵਾਂ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਕਹਾਣੀਕਾਰਾ ਡਾ. ਸਰਘੀ ਨੇ ਮੁੱਖ ਮਹਿਮਾਨ...
ਸਿੱਖ ਐਜੂਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ 22ਵਾਂ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਕਹਾਣੀਕਾਰਾ ਡਾ. ਸਰਘੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਸਕੂਲ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਕਸ਼ਮੀਰ ਸਿੰਘ ਬੋਪਾਰਾਏ, ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਸੇਵਾਮੁਕਤ ਐੱਸ ਈ (ਪਾਵਰਕੌਮ) ਸਤਨਾਮ ਸਿੰਘ ਬੁੱਟਰ, ਸੇਵਾਮੁਕਤ ਪ੍ਰੋਫੈਸਰ ਕੁਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਅਤੇ ਐਡਵੋਕੇਟ ਬਲਜਿੰਦਰ ਸਿੰਘ ਰਿਆੜ ਨੇ ਕੀਤੀ। ਸਕੂਲ ਇੰਚਾਰਜ ਲੈਕਚਰਾਰ ਰਮਨਜੀਤ ਕੌਰ ਨੇ ਸਾਲਾਨਾ ਰਿਪੋਰਟ ਪੜ੍ਹੀ। ਸਥਾਨਕ ਸਕੱਤਰ ਕਸਮੀਰ ਸਿੰਘ ਬੋਪਾਰਾਏ ਨੇ ਕਿਹਾ ਸੰਸਥਾ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸ਼ਖਸੀਅਤ ਉਸਾਰੀ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਲੈਕਚਰਾਰ ਅਨਾਮਿਕਾ ਨੇ ਕੀਤਾ। ਸਮਾਗਮ ’ਚ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਅਮਰਜੀਤ ਸਿੰਘ ਭਾਟੀਆ, ਚੀਫ ਇੰਜਨੀਅਰ ਨਰਿੰਦਰ ਸਿੰਘ ਸਿੱਧੂ, ਡਾ. ਅਮਰਜੀਤ ਸਿੰਘ, ਸਾਬਕਾ ਪ੍ਰੋਫੈਸਰ ਸੁਖਵਿੰਦਰ ਕੌਰ ਪੱਡਾ, ਸਾ. ਪ੍ਰੋਫੈਸਰ ਵੀ ਕੇ ਗੁਪਤਾ, ਸਾਬਕਾ ਸਰਪੰਚ ਅਪਾਰਜੀਤ ਸਿੰਘ ਘੁੰਮਣ, ਚੌਧਰੀ ਅਕਰਮ ਗੁਜਰਾਤੀ, ਮੁੱਖ ਅਧਿਆਪਕ ਜਸਪਾਲ ਸਿੰਘ ਕਾਹਲਵਾਂ ਸ਼ਾਮਲ ਸਨ। ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।

