ਪੱਤਰ ਪ੍ਰੇਰਕ
ਧਾਰੀਵਾਲ, 1 ਸਤੰਬਰ
ਨਗਰ ਕੌਂਸਲ ਧਾਰੀਵਾਲ ਦੇ ਸਫ਼ਾਈ ਸੇਵਕਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾਲ ਮਿਲਣ ਕਾਰਨ ਪਰਿਵਾਰਾਂ ਦਾ ਗੁਜ਼ਾਰਾ ਕਰਨ ਔਖਾ ਹੋ ਗਿਆ। ਇਸ ਕਾਰਨ ਸਫ਼ਾਈ ਸੇਵਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਇਥੇ ਨਗਰ ਕੌਂਸਲ ਦਫ਼ਤਰ ਵਿੱਚ ਸਫ਼ਾਈ ਸੇਵਕਾਂ ਦੀ ਮੀਟਿੰਗ ਸਮੂਹ ਸਫ਼ਾਈ ਸੇਵਕ ਯੂਨੀਅਨ ਧਾਰੀਵਾਲ ਦੇ ਪ੍ਰਧਾਨ ਸਿਕੰਦਰ, ਮੀਤ ਪ੍ਰਧਾਨ ਬੁੱਧੂ, ਜਨਰਲ ਸਕੱਤਰ ਅਸ਼ਵਨੀ ਦੀ ਅਗਵਾਈ ਹੇਠ ਹੋਈ। ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ।