ਰੇਲਵੇ ਮੁਲਾਜ਼ਮਾਂ ਵੱਲੋਂ ਸੀਨੀਅਰ ਡੀਸੀਐੱਮ ਖ਼ਿਲਾਫ਼ ਰੈਲੀ

ਰੇਲਵੇ ਮੁਲਾਜ਼ਮਾਂ ਵੱਲੋਂ ਸੀਨੀਅਰ ਡੀਸੀਐੱਮ ਖ਼ਿਲਾਫ਼ ਰੈਲੀ

ਰੈਲੀ ਵਿੱਚ ਸ਼ਾਮਲ ਰੇਲਵੇ ਮੁਲਾਜ਼ਮ। -ਫੋਟੋ: ਐਨਪੀ ਧਵਨ

ਪੱਤਰ ਪ੍ਰੇਰਕ

ਪਠਾਨਕੋਟ, 14 ਦਸੰਬਰ

ਰੇਲਵੇ ਦੀ ਐਨਆਰਐਮਯੂ ਯੂਨੀਅਨ ਵੱਲੋਂ ਫ਼ਿਰੋਜ਼ਪੁਰ ਡਿਵੀਜ਼ਨ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਅੜੀਅਲ ਰਵੱਈਏ ਦੇ ਵਿਰੋਧ ਵਿੱਚ ਅੱਜ ਇੱਥੇ ਰੇਲਵੇ ਸਟੇਸ਼ਨ ’ਤੇ ਰਾਜ ਕੁਮਾਰ ਦੀ ਅਗਵਾਈ ਵਿੱਚ ਰੈਲੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੈਲੀ ਨੂੰ ਸਾਬਕਾ ਸਕੱਤਰ ਕਾਮਰੇਡ ਨਰਿੰਦਰ ਸਿੰਘ, ਅਸ਼ਵਨੀ ਕੁਮਾਰ, ਲਖਬੀਰ ਸਿੰਘ, ਤਰਸੇਮ ਲਾਲ, ਰਮੇਸ਼ ਕੁਮਾਰ, ਪਰਮਜੀਤ ਸੈਣੀ, ਰਣਜੀਤ ਸਿੰਘ ਨੇ ਸੰਬੋਧਨ ਕੀਤਾ।

ਸਕੱਤਰ ਯਸ਼ਪਾਲ ਸਿੰਘ ਨੇ ਕਿਹਾ ਕਿ ਸੀਨੀਅਰ ਡੀਸੀਐਮ ਰੇਲਵੇ ਮੁਲਾਜ਼ਮਾਂ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ ਜਿਸ ਨੂੰ ਰੇਲ ਮੁਲਾਜ਼ਮ ਸਹਿਣ ਨਹੀਂ ਕਰਨਗੇ। ਸੁਸਾਇਟੀ ਨਿਰਦੇਸ਼ਕ ਕਾਮਰੇਡ ਦੀਪਕ ਗੁਪਤਾ ਨੇ ਸੀਨੀਅਰ ਡੀਸੀਐੱਮ ਦੀ ਕਾਰਜਪ੍ਰਣਾਲੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਸਹਾਇਕ ਮੰਡਲ ਸਕੱਤਰ ਕਾਮਰੇਡ ਅਸ਼ਵਨੀ ਕੁਮਾਰ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਸੀਨੀਅਰ ਡੀਸੀਐਮ ਲਗਾਤਾਰ ਮਨਮਰਜ਼ੀ ਕਰਦਾ ਆ ਰਿਹਾ ਹੈ ਅਤੇ ਕਮਰਸ਼ੀਅਲ ਸਟਾਫ ਨੂੰ ਤੰਗ ਕਰ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸੀਨੀਅਰ ਡੀਸੀਐੱਮ ਨੇ ਆਪਣੀ ਵਰਕਿੰਗ ਵਿੱਚ ਸੁਧਾਰ ਨਾ ਕੀਤਾ ਤਾਂ ਯੂਨੀਅਨ ਸਖ਼ਤ ਐਕਸ਼ਨ ਲਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਸਿੱਧੂ ਨੂੰ ਇਕ ਸਾਲ ਦੀ ਕੈਦ

ਸਿੱਧੂ ਨੂੰ ਇਕ ਸਾਲ ਦੀ ਕੈਦ

ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਦੀ ਨਜ਼ਰਸਾਨੀ ਪਟੀਸ਼ਨ ’ਤੇ ਸੁਣਾਇਆ ਫ਼ੈਸ...

ਜਾਖੜ ਭਾਜਪਾ ’ਚ ਸ਼ਾਮਲ

ਜਾਖੜ ਭਾਜਪਾ ’ਚ ਸ਼ਾਮਲ

* ‘ਕਾਂਗਰਸ ਨੇ ਪੰਜਾਬ ਨੂੰ ਜਾਤ-ਧਰਮ ਦੇ ਨਾਂ ’ਤੇ ਵੰਡਿਆ’ * ਪੰਜਾਬ ਦੀ ...

ਭਗਵੰਤ ਮਾਨ ਨੇ ਸ਼ਾਹ ਨਾਲ ਕਿਸਾਨੀ ਤੇ ਸੁਰੱਖਿਆ ਮੁੱਦੇ ਵਿਚਾਰੇ

ਭਗਵੰਤ ਮਾਨ ਨੇ ਸ਼ਾਹ ਨਾਲ ਕਿਸਾਨੀ ਤੇ ਸੁਰੱਖਿਆ ਮੁੱਦੇ ਵਿਚਾਰੇ

ਕਣਕ ਦਾ ਝਾੜ ਘਟਣ ਕਾਰਨ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਅਤੇ ਬਾਸਮਤੀ ...

ਸ਼ਹਿਰ

View All