DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟਰੱਕ ਦੀ ਫੇਟ ਕਾਰਨ ਰਾਜ ਮਿਸਤਰੀ ਦੀ ਮੌਤ

ਮੁਲਜ਼ਮ ਮੌਕੇ ਤੋਂ ਫ਼ਰਾਰ; ਕਥਲੌਰ ਵਾਸੀਆਂ ਨੇ ਰੋਸ ਪ੍ਰਗਟਾਇਆ

  • fb
  • twitter
  • whatsapp
  • whatsapp
featured-img featured-img
ਕਥਲੌਰ ਵਾਸੀ ਰੋਸ ਪ੍ਰਗਟਾਉਂਦੇ ਹੋਏ।
Advertisement

ਇੱਥੋਂ ਨੇੜੇ ਸਤਿਤ ਕਥਲੌਰ ਵਿੱਚ ਇੱਕ ਟਰੱਕ ਨੇ ਇੱਕ ਵਿਅਕਤੀ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਥਲੌਰ ਵਾਸੀ ਕਸਤੂਰੀ ਲਾਲ ਵਜੋਂ ਹੋਈ ਹੈ ਜੋ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਹਾਦਸਾ ਵਾਪਰਨ ਮਗਰੋਂ ਟਰੱਕ ਡਰਾਈਵਰ ਟਰੱਕ ਉੱਥੇ ਛੱਡ ਕੇ ਫ਼ਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਥਾਨਕ ਵਾਸੀ ਅਤੇ ਪੁਲੀਸ ਮੌਕੇ ’ਤੇ ਪੁੱਜੀ। ਇਸ ਦੌਰਾਨ ਗੁੱਸੇ ਵਿੱਚ ਆਏ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟਾਇਆ।

ਪਿੰਡ ਵਾਸੀਆਂ ਅਨੁਸਾਰ ਕਸਤੂਰੀ ਲਾਲ ਪਿੰਡ ਸਿਹੋੜਾ ਵਿੱਚ ਇੱਕ ਘਰ ਵਿੱਚ ਕੰਮ ਕਰਨ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ ਕਿ ਉਸ ਨੂੰ ਇੱਕ ਓਵਰਲੋਡਿਡ ਟਰੱਕ ਨੇ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਥਾਨਕ ਲੋਕਾਂ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਨੋ-ਐਂਟਰੀ ਹੁਕਮ ਦੇ ਬਾਵਜੂਦ, ਰੋਜ਼ਾਨਾ ਹਜ਼ਾਰਾਂ ਭਾਰੀ ਵਾਹਨ ਇਸ ਇਲਾਕੇ ਵਿੱਚੋਂ ਲੰਘਦੇ ਹਨ, ਜਿਸ ਨਾਲ ਪਿੰਡ ਵਾਸੀਆਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਮ੍ਰਿਤਕ ਦੇ ਪਰਿਵਾਰ ਲਈ ਇਨਸਾਫ਼ ਅਤੇ ਓਵਰਲੋਡਿਡ ਵਾਹਨਾਂ ’ਤੇ ਪਾਬੰਦੀ ਦੀ ਮੰਗ ਕੀਤੀ।

Advertisement

ਇਸ ਦੌਰਾਨ ਤਾਰਾਗੜ੍ਹ ਥਾਣੇ ਦੇ ਇੰਚਾਰਜ ਅੰਗਰੇਜ਼ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮੁਲਜ਼ਮ ਟਰੱਕ ਡਰਾਈਵਰ ਖਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
×