ਪੱਤਰ ਪ੍ਰੇਰਕ
ਅਟਾਰੀ, 12 ਸਤੰਬਰ
ਪੰਜਾਬ ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਪੈਨਸ਼ਨਰਾਂ ਦੇ ਚੋਣ ਇਜਲਾਸ ਵਿੱਚ ਰਾਜਵਿੰਦਰ ਸਿੰਘ ਤਰਸਿੱਕਾ ਨੂੰ ਦੋ ਸਾਲ ਲਈ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ 11 ਮੈਂਬਰੀ ਸਲਾਹਕਾਰ ਕਮੇਟੀ ਕਾਇਮ ਕੀਤੀ, ਜਿਸ ਵਿੱਚ ਸੁਖਦੇਵ ਸਿੰਘ ਢਿੱਲੋਂ, ਨਿਰਮਲ ਸਿੰਘ ਰੰਧਾਵਾ, ਨਰਿੰਦਰਪਾਲ ਸਿੰਘ, ਗੁਰਮੇਲ ਸਿੰਘ, ਸੁਰਿੰਦਰ ਸਿੰਘ ਕੈਂਥ, ਤਰਸੇਮ ਚੰਦ ਬੈਂਸ, ਸਰਦਾਰਾ ਰਾਮ, ਓਮ ਪ੍ਰਕਾਸ਼, ਰੋਸ਼ਨ ਲਾਲ ਚੁਚਰਾ, ਮਨਮੋਹਨ ਸਿੰਘ ਬਾਸਰਕੇ ਤੇ ਰਣਬੀਰ ਸਿੰਘ ਨੂੰ ਸ਼ਾਮਲ ਕੀਤਾ ਗਿਆ। ਇਸ ਦੌਰਾਨ ਉਨ੍ਹਾਂ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ।