ਅਜਨਾਲਾ: ਸਰਕਾਰੀ ਸਕੂਲ ਸਿੱਖਿਆ ਜਾਗਰੂਕਤਾ ਅਤੇ ਦਾਖਲਾ ਮੁਹਿੰਮ ਸਬੰਧੀ ਲੋਕਾਂ ਨੂੰ ਸਰਕਾਰੀ ਸਕੂਲਾਂ ਵੱਲ ਪ੍ਰੇਰਿਤ ਕਰਨ ਅਤੇ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣੂ ਕਰਵਾਉਣ ਲਈ ਈ-ਰਿਕਸ਼ਾ ਰੈਲੀ ਨੂੰ ਬਲਾਕ ਨੋਡਲ ਅਫਸਰ ਕਮ ਪ੍ਰਿੰਸੀਪਲ ਰੁਪਿੰਦਰ ਕੌਰ ਰੰਧਾਵਾ ਤੇ ਬਲਾਕ ਨੋਡਲ ਅਫਸਰ ਪ੍ਰਿੰਸੀਪਲ ਸੁਖਦੇਵ ਸਿੰਘ ਅਠਵਾਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਈ-ਰਿਕਸ਼ਾ ਚਮਿਆਰੀ, ਸੁਧਾਰ, ਗੱਗੋਮਾਹਲ, ਥੋਬਾ, ਰਮਦਾਸ ਤੇ ਪੂਰੇ ਇਲਾਕੇ ਵਿਚ ਘੁੰਮ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣੂ ਕਰਵਾਏਗਾ। ਇਸ ਮੌਕੇ ਪ੍ਰਿੰਸੀਪਲ ਸੁਖਦੇਵ ਕੁਮਾਰ ਬੱਲੜਵਾਲ, ਪ੍ਰਿੰਸੀਪਲ ਇੰਦਰਜੀਤ ਸਿੰਘ ਅਜਨਾਲਾ, ਪ੍ਰਿੰਸੀਪਲ ਹਰਵਿੰਦਰ ਸਿੰਘ ਜਸਤਰਵਾਲ, ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ੍ਹ, ਆਤਮਜੀਤ ਸਿੰਘ ਆਦਿ ਹਾਜ਼ਰ ਹੋਏ। -ਪੱਤਰ ਪ੍ਰੇਰਕ