ਪੱਤਰ ਪ੍ਰੇਰਕ
ਪਠਾਨਕੋਟ, 11 ਜੂਨ
ਸ਼ਹਿਰ ਦੇ ਰਾਮਪੁਰਾ ਮੁਹੱਲੇ ਵਿੱਚ ਇੱਕ ਅਖੌਤੀ ਢੌਂਗੀ ਬਾਬੇ ਨੇ ਮਾਪਿਆਂ ਨਾਲ ਪੁੱਜੀ ਬੱਚੀ ਨੂੰ ਓਪਰੀ ਕਸਰ ਤੋਂ ਠੀਕ ਕਰਨ ਦੇ ਬਹਾਨੇ ਉਸ ਨੂੰ ਤੀਸਰੀ ਮੰਜ਼ਿਲ ’ਤੇ ਬਣੇ ਕਮਰੇ ਵਿੱਚ ਲਿਜਾ ਕੇ ਉਸ ਨਾਲ ਜਬਰ ਜਨਾਹ ਕਰ ਦਿੱਤਾ। ਉਸ ਨੇ ਉਸ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਅਤੇ ਉਸ ਦੇ ਮਾਪਿਆਂ ਨੂੰ ਮਾਰ ਦੇਵੇਗਾ ਪਰ ਇਸ ਦਾ ਖੁਲਾਸਾ ਬੱਚੀ ਨੇ ਘਰ ਪੁੱਜ ਕੇ ਰਾਤ ਨੂੰ ਆਪਣੇ ਮਾਪਿਆਂ ਨਾਲ ਕਰ ਦਿੱਤਾ ਤੇ ਮਾਪੇ ਰਾਤ ਨੂੰ ਹੀ ਉਸ ਦੀ ਰਿਹਾਇਸ਼ ’ਤੇ ਪੁੱਜ ਗਏ ਤੇ ਉਸ ਨੂੰ ਰੇਲ ਪਟੜੀ ’ਤੇ ਲਿਜਾ ਕੇ ਉਸ ਦੀ ਕੁੱਟਮਾਰ ਕੀਤੀ। ਇਸ ਦੀ ਵੀਡੀਓ ਵੀ ਬਣਾ ਲਈ ਅਤੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਮਾਪਿਆਂ ਨੇ ਮਾਮਲਾ ਥਾਣਾ ਡਵੀਜ਼ਨ ਨੰਬਰ 2 ਵਿੱਚ ਦੇ ਦਿੱਤਾ। ਥਾਣਾ ਮੁਖੀ ਦਵਿੰਦਰ ਪ੍ਰਕਾਸ਼ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਢੌਂਗੀ ਬਾਬੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਖਿਲਾਫ ਜਬਰਜਨਾਹ ਦਾ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਅੰਦਰ ਪੇਸ਼ ਕੀਤਾ ਗਿਆ ਤਾਂ ਜੱਜ ਨੇ ਉਸ ਦਾ 2 ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ।