ਖੇਤਰੀ ਪ੍ਰਤੀਨਿਧ
ਬਟਾਲਾ, 14 ਜੂਨ
ਪੁਲੀਸ ਜ਼ਿਲ੍ਹਾ ਬਟਾਲਾ ਦੇ ਇੱਕ ਪਿੰਡ ਵਿੱਚ 10 ਸਾਲਾਂ ਦੀ ਬੱਚੀ ਨੂੰ ਵਰਗਲਾ ਕੇ ਨੌਜਵਾਨ ਨੇ ਉਸ ਨਾਲ ਕਥਿਤ ਤੌਰ ’ਤੇ ਬਲਾਤਕਾਰ ਕੀਤਾ। ਘਟਨਾ 11 ਜੂਨ ਦੀ ਹੈ ਅਤੇ ਪੁਲੀਸ ਨੇ ਬੱਚੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਕੀਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਨੇ ਉਸ ਨੂੰ ਦੱਸਿਆ ਕਿ ਲੰਘੀ 11 ਜੂਨ ਨੂੰ ਉਨ੍ਹਾਂ ਦੇ ਪਿੰਡ ਦਾ ਹੀ ਇੱਕ ਵਿਅਕਤੀ ਉਨ੍ਹਾਂ ਦੀ 10 ਸਾਲਾ ਲੜਕੀ ਨੂੰ ਅੰਬ ਅਤੇ ਪੈਸੇ ਦੇਣ ਦਾ ਲਾਲਚ ਦੇ ਕੇ ਵਰਗਲਾ ਕੇ ਖੇਤਾਂ ਵਿੱਚ ਮੋਟਰ ’ਤੇ ਲੈ ਗਿਆ ਅਤੇ ਉਸ ਨਾਲ ਜਬਰ ਜਨਾਹ ਕੀਤਾ।