ਨਿੱਜੀ ਪੱਤਰ ਪ੍ਰੇਰਕ
ਕਾਦੀਆਂ, 22 ਅਪਰੈਲ
ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਪੁਲੀਸ ਨੇ ਨੌਜਵਾਨ ਵਿਰੁੱਧ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਮਹਿਲਾ ਪੁਲੀਸ ਇੰਸਪੈਕਟਰ ਹਰਵਿੰਦਰ ਕੌਰ ਨੇ ਦੱਸਿਆ ਪੀੜਤ ਲੜਕੀ ਦੀ ਮਾਂ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਥਾਣਾ ਕਾਦੀਆਂ ਦੇ ਇਲਾਕੇ ਵਿੱਚ ਇਕ ਭੱਠੇ ’ਤੇ ਆਪਣੇ ਬੱਚਿਆਂ ਸਮੇਤ ਰਹਿੰਦੇ ਹਨ ਅਤੇ ਮਜ਼ਦੂਰੀ ਕਰ ਕੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰ ਰਹੇ ਹਨ। ਉਸ ਦੀ ਨਾਬਾਲਗ ਲੜਕੀ 17 ਅਪਰੈਲ ਦੀ ਰਾਤ ਨੂੰ ਆਪਣੀ ਭੈਣ ਨਾਲ ਕਮਰੇ ਵਿੱਚ ਸੁੱਤੀ ਹੋਈ ਸੀ। ਇਸੇ ਭੱਠੇ ’ਤੇ ਹੀ ਰਹਿੰਦਾ ਥਾਣਾ ਭੈਣੀ ਮੀਆਂ ਖਾਂ ਦੇ ਇਕ ਪਿੰਡ ਦਾ ਵਾਸੀ ਡੇਵਿਡ ਮਸੀਹ ਰਾਤ ਨੂੰ ਉਸ ਦੀ 17 ਸਾਲ ਦੀ ਨਾਬਾਲਗ ਲੜਕੀ ਨੂੰ ਆਪਣੇ ਕਮਰੇ ਵਿੱਚ ਲੈ ਗਿਆ, ਜਿਥੇ ਉਸ ਨਾਲ ਜਬਰ ਜਨਾਹ ਕੀਤਾ। ਥਾਣਾ ਕਾਦੀਆਂ ਵਿੱਚ ਡੇਵਿਡ ਮਸੀਹ ਵਿਰੁੱਧ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਮੁਖੀ ਨਿਰਮਲ ਸਿੰਘ ਨੇ ਦੱਸਿਆ ਮੁਲਜ਼ਮ ਨੂੰ ਅਦਾਲਤ ਪੇਸ਼ ਕਰਕੇ ਦੋ ਦਿਨ ਦੇ ਰਿਮਾਂਡ ’ਤੇ ਲਿਆਂਦਾ ਗਿਆ ਹੈ।