ਕਰੋਨਾ ਟੈਸਟ ਤੋਂ ਬਿਨਾਂ ਹੀ ਰਿਕਾਰਡ ਦਰਜ

ਕਰੋਨਾ ਟੈਸਟ ਤੋਂ ਬਿਨਾਂ ਹੀ ਰਿਕਾਰਡ ਦਰਜ

ਹਰਜੀਤ ਸਿੰਘ ਪਰਮਾਰ

ਬਟਾਲਾ, 20 ਜੂਨ

ਇੱਥੇ ਅੱਜ ਸਿਹਤ ਵਿਭਾਗ ਦਾ ਇੱਕ ਕਾਰਨਾਮਾ ਉਸ ਵੇਲੇ ਨਸ਼ਰ ਹੋਇਆ ਜਦੋਂ ਬਟਾਲਾ ਸ਼ਹਿਰ ਦੇ ਵਾਸੀ ਦਾ ਕਰੋਨਾ ਟੈਸਟ ਦਾ ਨਮੂਨਾ ਲਏ ਬਿਨਾਂ ਹੀ ਉਸ ਦਾ ਨਾਮ ਰਿਕਾਰਡ ਵਿੱਚ ਦਰਜ ਕਰ ਦਿੱਤਾ ਗਿਆ। ਪੰਜਾਬੀ ਅਖ਼ਬਾਰ ਦੇ ਪੱਤਰਕਾਰ ਸਰਬਜੀਤ ਸਿੰਘ ਕਲਸੀ ਨੇ ਦੱਸਿਆ ਕਿ ਅੱਜ ਸਵੇਰੇ ਅਚਾਨਕ ਉਨ੍ਹਾਂ ਦੇ ਮੋਬਾਈਲ ਫੋਨ ’ਤੇ ਸਰਕਾਰੀ ਵੈੱਬਸਾਈਟ ਤੋਂ ਇੱਕ ਸੁਨੇਹਾ ਆਇਆ ਕਿ ਉਨ੍ਹਾਂ ਦਾ ਰੈਪਿਡ ਐਂਟਾਜਨ ਸੈਂਪਲ ਲਿਆ ਗਿਆ ਹੈ ਜਿਸ ਦਾ ਆਈਡੀ ਨੰਬਰ 03032735558 ਅਤੇ ਐੱਸਆਰਐੱਫਆਈਡੀ ਨੰਬਰ 0303200735913 ਹੈ। ਉਨ੍ਹਾਂ ਦੱਸਿਆ ਕਿ ਹੈਰਾਨੀ ਤਾਂ ਇਸ ਗੱਲ ਦੀ ਕਿ ਉਨ੍ਹਾਂ ਕਰੋਨਾ ਟੈਸਟ ਲਈ ਕੋਈ ਸੈਂਪਲ ਦਿੱਤਾ ਹੀ ਨਹੀਂ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਅਤੇ ਡੀਸੀ ਗੁਰਦਾਸਪੁਰ ਨੂੰ ਕੀਤੀ ਤਾਂ ਕੁੱਝ ਦੇਰ ਬਾਅਦ ਹੀ ਸਬੰਧਿਤ ਆਈਡੀ ਦੀ ਰਿਪੋਰਟ ਵਿਭਾਗ ਵੱਲੋਂ ਆਪਣੀ ਵੈਬਸਾਈਟ ਤੋਂ ਡਿਲੀਟ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹੀ ਫੇਕ ਸੈਂਪਲਿੰਗ ਲੋਕਾਂ ਲਈ ਬੇਹੱਦ ਖ਼ਤਰਨਾਕ ਸਾਬਤ ਹੋ ਸਕਦੀ ਹੈ। ਕਲਸੀ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਡੀਸੀ ਨੂੰ ਇਸ ਫੇਕ ਟੈਸਟਿੰਗ ਦੀ ਬਾਰੀਕੀ ਨਾਲ ਜਾਂਚ ਕਰਕੇ ਸਬੰਧਤ ਸਿਹਤ ਕਰਮੀਆਂ ’ਤੇ ਬਣਦੀ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਸਹੀ ਅਤੇ ਨਿਰਪੱਖ ਟੈਸਟਿੰਗ ਕੀਤੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

ਕਿਸਾਨ ਬੀਬੀਆਂ ਨੇ ਸੰਭਾਲੀ ਕਿਸਾਨ ਸੰਸਦ ਦੀ ਕਮਾਨ; ਮਹਿਲਾ ਕਿਸਾਨ ਆਗੂ ਕ...

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਰਾਜ ਭਵਨ ਜਾ ਕੇ ਰਾਜਪਾਲ ਗਹਿਲੋਤ ਨੂੰ ਅਸਤੀਫ਼ਾ ਸੌਂਪਿਆ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਪੁਲੀਸ ਨੇ ਰਣਦੀਪ ਸੁਰਜੇਵਾਲਾ ਤੇ ਬੀ.ਵੀ. ਸ੍ਰੀਨਿਵਾਸ ਸਣੇ ਹੋਰ ਕਈ ਕਾਂਗ...

ਸ਼ਹਿਰ

View All