ਪੱਤਰ ਪ੍ਰੇਰਕ
ਹੁਸ਼ਿਆਰਪੁਰ, 3 ਅਗਸਤ
ਕੋਵਿਡ-19 ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਸਾਰੇ ਪ੍ਰਾਈਵੇਟ ਹਸਪਤਾਲਾਂ, ਨਰਸਿੰਗ ਹੋਮ ਅਤੇ ਕਲੀਨਿਕਾਂ ਨੂੰ ਸਿਹਤ ਵਿਭਾਗ ਵਲੋਂ ਰੈਫ਼ਰ ਕੀਤੇ ਕੋਵਿਡ-19 ਦੇ ਮਰੀਜ਼ਾਂ ਨੂੰ ਤੀਜੇ ਪੱਧਰ ਦਾ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦਿੱਤੀ।
ਜਲੰਧਰ(ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਹੋਰ 137 ਪ੍ਰਾਈਵੇਟ ਸਿਹਤ ਸੰਸਥਾਵਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਤਾਂ ਜੋ ਕੋਵਿਡ ਪ੍ਰਬੰਧਨ ਨੀਤੀ ਤਹਿਤ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਲਈ ਬਿਹਤਰ ਇਲਾਜ ਸੁਵਿਧਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਡਾਕਟਰ ਤੇ ਪਤਨੀ ਨੂੰ ਕਰੋਨਾ
ਕਾਹਨੂੰਵਾਨ (ਪੱਤਰ ਪ੍ਰੇਰਕ): ਕਾਹਨੂੰਵਾਨ ਨੇੜਲੇ ਇੱਕ ਨਿੱਜੀ ਹਸਪਤਾਲ ਦੇ ਡਾਕਟਰ ਅਤੇ ਉਸ ਦੀ ਪਤਨੀ ਦੀਆਂ ਕਰੋਨਾਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਐੱਸਐੱਮਓ ਕਾਹਨੂੰਵਾਨ ਇਕਬਾਲ ਸਿੰਘ ਮੁਲਤਾਨੀ ਨੇ ਦੱਸਿਆ ਕਿ ਉਸ ਨਾਲ ਕੰਮ ਕਰਨ ਵਾਲੇ ਸਟਾਫ਼ ਦੇ ਸੈਂਪਲ ਲਏ ਜਾ ਰਹੇ ਹਨ।
ਸ਼ਾਹਕੋਟ (ਪੱਤਰ ਪ੍ਰੇਰਕ): ਸ਼ਾਹਕੋਟ ’ਚ ਅੱਜ ਕਰੋਨਾ ਵਾਇਰਸ ਦੇ ਦੋ ਪਾਜ਼ੇਟਿਵ ਕੇਸ ਆਉਣ ਨਾਲ ਅੰਕੜਾ 71 ਤੱਕ ਪਹੁੰਚ ਗਿਆ। ਐੱਸਐੱਮਓ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਪਿੰਡ ਕੋਟਲੀ ਗਾਜਰਾਂ ਦੇ ਨੌਜਵਾਨ ਅਤੇ ਸ਼ਾਹਕੋਟ ਦੇ ਵਿਅਕਤੀ ਦੀ ਕਰੋਨਾ ਰਿਪੋਰਟ ਪਾਜੇਟਿਵ ਆਈ ਹੈ।