ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਟ੍ਰਬਿਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 29 ਜੁਲਾਈ ਹੜ੍ਹ ਪੀੜਤਾਂ ਦੀ ਮਦਦ ਲਈ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਨਿਆਂਇਕ ਅਧਿਕਾਰੀਆ ਨੇ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅੰਮ੍ਰਿਤਸਰ...
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 29 ਜੁਲਾਈ

Advertisement

ਹੜ੍ਹ ਪੀੜਤਾਂ ਦੀ ਮਦਦ ਲਈ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਨਿਆਂਇਕ ਅਧਿਕਾਰੀਆ ਨੇ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅੰਮ੍ਰਿਤਸਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਲੋਕਾ ਦੀ ਮਦਦ ਵਾਸਤੇ ਰਾਹਤ ਸਮੱਗਰੀ ਨੂੰ ਰਵਾਨਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਰਾਸ਼ਨ ਸਮੱਗਰੀ ਦੇ 100 ਪੈਕੇਟ ਤਿਆਰ ਕਰਵਾਈ ਗਏ ਸਨ। ਜਿਨ੍ਹਾਂ ਵਿੱਚ ਘਰੇਲੂ ਜਰੂਰੀ ਵਸਤਾਂ ਜਿਵੇਂ ਕੀ ਆਟਾ, ਦਾਲਾ, ਖੰਡ, ਚਾਹਪਤੀ, ਤੇਲ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਹਨ , ਭੇਜੀਆਂ ਹਨ।

ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣ। ਉਪਰੰਤ ਸ੍ਰੀ ਰਸ਼ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟਰੇਟ ਆਪਣੀ ਦੇਖਰੇਖ ਹੇਠ ਰਾਹਤ ਸਮੱਗਰੀ ਲੈ ਕੇ ਪ੍ਰਭਾਵਿਤ ਪਿੰਡ ਬੁੱਢਾ ਥੇਹ ਵਿੱਚ ਪੁੱਜੇ ਅਤੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ।

ਰਾਹਤ ਕੈਂਪ ਲਗਾਇਆ

ਜਲੰਧਰ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨਿਰਭਉ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਇੱਕ ਰਾਹਤ ਕੈਂਪ ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖਾਸ ਵਿੱਚ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਨਿਰਭਉ ਸਿੰਘ ਗਿੱਲ ਵੱਲੋਂ ਕੀਤੀ ਗਈ। -ਪੱਤਰ ਪ੍ਰੇਰਕ

Advertisement