ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ
ਲੁਧਿਆਣਾ ਸਿੱਖ ਨੌਜਵਾਨ ਸੇਵਾ ਸੁਸਾਇਟੀ ਵੱਲੋਂ ਬੁੱਢਾ ਨਾਲੇ ਦੇ ਨਜ਼ਦੀਕ ਝੁੱਗੀਆਂ ਝੌਂਪੜੀਆਂ ਵਿੱਚ ਰਹਿੰਦੇ ਹੜ੍ਹ ਪੀੜਤ ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀ ਸਮੱਗਰੀ ਪ੍ਰਦਾਨ ਕੀਤੀ ਗਈ। ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਸਦਕਾ ਭਾਈ ਹਰਵਿੰਦਰਪਾਲ ਸਿੰਘ ਲਿਟਲ ਮਾਤਾ ਕੌਲਾਂ...
Advertisement
ਲੁਧਿਆਣਾ
ਸਿੱਖ ਨੌਜਵਾਨ ਸੇਵਾ ਸੁਸਾਇਟੀ ਵੱਲੋਂ ਬੁੱਢਾ ਨਾਲੇ ਦੇ ਨਜ਼ਦੀਕ ਝੁੱਗੀਆਂ ਝੌਂਪੜੀਆਂ ਵਿੱਚ ਰਹਿੰਦੇ ਹੜ੍ਹ ਪੀੜਤ ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀ ਸਮੱਗਰੀ ਪ੍ਰਦਾਨ ਕੀਤੀ ਗਈ। ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਸਦਕਾ ਭਾਈ ਹਰਵਿੰਦਰਪਾਲ ਸਿੰਘ ਲਿਟਲ ਮਾਤਾ ਕੌਲਾਂ ਵਾਲਿਆਂ ਨੇ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਵੰਡਿਆ। ਉਨ੍ਹਾਂ ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਵੱਲੋਂ ਸਾਥੀਆਂ ਦੇ ਸਹਿਯੋਗ ਨਾਲ ਸੇਵਾ ਦਾ ਇਹ ਕਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਵੀ ਸੁਨੇਹਾ ਦਿੱਤਾ ਕਿ ਉਹ ਲੋੜਵੰਦਾਂ ਦੀ ਵੱਧ ਤੋਂ ਵੱਧ ਸੇਵਾ ਕਰਨ। ਇਸ ਮੌਕੇ ਭਗਤਪ੍ਰੀਤ ਸਿੰਘ, ਚਰਨਜੀਤ ਸਿੰਘ, ਰੋਮੀ ਵੀਰ ਜੀ ਅਤੇ ਹੋਰ ਕਈ ਸਹਿਯੋਗੀ ਵੀ ਹਾਜ਼ਰ ਸਨ।
Advertisement
Advertisement
×