ਬਾਬਾ ਗਿਆਨ ਦਾਸ ਦੀ ਯਾਦ ’ਚ ਧਾਰਮਿਕ ਸਮਾਗਮ
ਕਾਦੀਆਂ: ਪਿੰਡ ਸੱਲੋਪੁਰ ਵਿੱਚ ਬਾਬਾ ਗਿਆਨ ਦਾਸ ਸਿੰਘ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ। ਬਾਬਾ ਗਿਆਨ ਦਾਸ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣ ਮਗਰੋਂ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਤਰੱਕੀ...
Advertisement
ਕਾਦੀਆਂ: ਪਿੰਡ ਸੱਲੋਪੁਰ ਵਿੱਚ ਬਾਬਾ ਗਿਆਨ ਦਾਸ ਸਿੰਘ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ। ਬਾਬਾ ਗਿਆਨ ਦਾਸ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣ ਮਗਰੋਂ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦੀਵਾਨ ਹਾਲ ਵਿੱਚ ਧਾਰਮਿਕ ਸਮਾਗਮਾਂ ਦੌਰਾਨ ਰਾਗੀ ਜਥਾ ਭਾਈ ਇੰਦਰਜੀਤ ਸਿੰਘ ਤੇ ਸਾਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਢਾਡੀ ਜਥੇ ਬੀਬੀ ਅਮਨਦੀਪ ਕੌਰ, ਬੀਬੀ ਦਲੇਰ ਕੌਰ ਖਾਲਸਾ, ਭਾਈ ਸਚਨਦੀਪ ਸਿੰਘ ਅਤੇ ਭਾਈ ਵਿਰਸ਼ਾ ਸਿੰਘ ਦੇ ਢਾਡੀ ਜਥਿਆਂ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਢਾਡੀ ਵਾਰਾਂ ਪੇਸ ਕਰਦਿਆਂ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਰਾਗੀ ਅਤੇ ਢਾਡੀ ਜਥਿਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ। -ਨਿੱਜੀ ਪੱਤਰ ਪ੍ਰੇਰਕ
Advertisement
Advertisement