ਬਾਬਾ ਕਾਹਨ ਸਿੰਘ ਦੀ ਯਾਦ ਵਿੱਚ ਧਾਰਮਿਕ ਸਮਾਗਮ
ਪੱਤਰ ਪ੍ਰੇਰਕ ਕਾਹਨੂੰਵਾਨ, 27 ਫਰਵਰੀ ਗੁਰਦੁਆਰਾ ਤਪ ਅਸਥਾਨ ਪਿੰਡ ਸਲੋਪੁਰ ਵਿੱਚ ਬਾਬਾ ਕਾਹਨ ਸਿੰਘ ਦੀ ਯਾਦ ਵਿੱਚ ਸਾਲਾਨਾ ਧਾਰਮਿਕ ਜੋੜ ਮੇਲਾ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਦੀਵਾਨ ਹਾਲ...
ਪੱਤਰ ਪ੍ਰੇਰਕ
ਕਾਹਨੂੰਵਾਨ, 27 ਫਰਵਰੀ
ਗੁਰਦੁਆਰਾ ਤਪ ਅਸਥਾਨ ਪਿੰਡ ਸਲੋਪੁਰ ਵਿੱਚ ਬਾਬਾ ਕਾਹਨ ਸਿੰਘ ਦੀ ਯਾਦ ਵਿੱਚ ਸਾਲਾਨਾ ਧਾਰਮਿਕ ਜੋੜ ਮੇਲਾ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਦੀਵਾਨ ਹਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਇੰਦਰਜੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਇਸ ਮੌਕੇ ਲੋਕ ਗਾਇਕ ਭਾਈ ਬਲਵਿੰਦਰ ਸਿੰਘ ਸੰਧੂ ਅਤੇ ਬੀਬਾ ਕੁਲਵੰਤ ਕੌਰ ਖ਼ਾਲਸਾ ਨੇ ਧਾਰਮਿਕ ਗੀਤ ਪੇਸ਼ ਕੀਤੇ। ਇਸ ਦੌਰਾਨ ਢਾਡੀ ਜਥਾ ਬੀਬੀ ਅਮਨਦੀਪ ਕੌਰ ਖ਼ਾਲਸਾ ਨਕੋਦਰ ਵਾਲੇ ਅਤੇ ਭਾਈ ਲਵਪ੍ਰੀਤ ਸਿੰਘ ਜੋਸ਼ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਸੁਣਾ ਕੇ ਗੁਰੂ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸਮਾਗਮ ਪ੍ਰਬੰਧਕਾਂ ਨੇ ਰਾਗੀ-ਢਾਡੀ ਜਥਿਆਂ ਅਤੇ ਬਾਹਰੋਂ ਆਈਆਂ ਸ਼ਖ਼ਸੀਅਤਾਂ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ। ਸਮਾਗਮ ਦੌਰਾਨ ਗੁਰਮੇਜ ਸਿੰਘ, ਤਰਸੇਮ ਸਿੰਘ, ਰੁਲਦਾ ਸਿੰਘ, ਬਲਬੀਰ ਸਿੰਘ, ਦਲਜੀਤ ਸਿੰਘ ਤੇ ਬਲਵਿੰਦਰ ਸਿੰਘ ਤੋਂ ਇਲਾਵਾ ਸੰਗਤ ਹਾਜ਼ਰ ਸੀ।