DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

religious gathering: ਹਰਿਮੰਦਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਸਮਾਗਮ

ਪੰਜਾਬੀ ਸੂਬਾ ਮੋਰਚੇ ਦੌਰਾਨ ਤਤਕਾਲੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤਾ ਗਿਆ। ਇਸ ਸਬੰਧ ਵਿੱਚ...

  • fb
  • twitter
  • whatsapp
  • whatsapp
featured-img featured-img
ਸਮਾਗਮ ਸਮੇਂ ਅਰਦਾਸ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਕਰਮਚਾਰੀ ਅਤੇ ਸੰਗਤ
Advertisement

ਪੰਜਾਬੀ ਸੂਬਾ ਮੋਰਚੇ ਦੌਰਾਨ ਤਤਕਾਲੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤਾ ਗਿਆ।

ਇਸ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।

Advertisement

ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਹੁਕਮਨਾਮੇ ਮਗਰੋ ਘਟਨਾ ਸਬੰਧੀ ਇਤਿਹਾਸ ਸਾਂਝਾ ਕਰਦਿਆਂ ਕਿਹਾ ਕਿ ਸਮੇਂ ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ। ਪਹਿਲਾਂ ਬਾਹਰੀ ਹਮਲਾਵਰਾਂ ਵੱਲੋਂ ਹਮਲੇ ਕੀਤੇ ਜਾਂਦੇ ਸਨ, ਪਰ 1955 ਵਿਚ ਆਜ਼ਾਦ ਭਾਰਤ ਦੀ ਸਰਕਾਰ ਵੱਲੋਂ ਹੀ ਹਮਲਾ ਹੋਇਆ। ਸਰਕਾਰਾਂ ਦੀ ਮਨਸ਼ਾ ਸਿਧਾਂਤਾਂ ਨੂੰ ਕਮਜ਼ੋਰ ਕਰ ਕੇ ਪ੍ਰੰਪਰਾਵਾਂ ਤੋਂ ਦੂਰ ਕਰਨ ਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਵੀ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਲਈ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜਿਸ ਨੂੰ ਕੌਮ ਭੁਲਾ ਨਹੀਂ ਸਕਦੀ। ਸਿੱਖ ਕੌਮ ਨੇ ਪੰਜਾਬੀ ਸੂਬਾ ਮੋਰਚਾ ਲਾਇਆ ਤਾਂ ਸਰਕਾਰ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰ ਕੇ ਅਕਾਲੀ ਯੋਧਿਆਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ। ਇਸੇ ਤਹਿਤ ਹੀ ਸਰਕਾਰ ਨੇ ਪੁਲੀਸ ਫੋਰਸ ਭੇਜ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜੋ ਆਜ਼ਾਦ ਭਾਰਤ ਵਿਚ ਸਿੱਖਾਂ ਨੂੰ ਵਿਤਕਰੇ ਦਾ ਅਹਿਸਾਸ ਕਰਵਾਉਣ ਵਾਲੀ ਸੀ। ਉਨ੍ਹਾਂ ਕਿਹਾ ਕਿ ਹਕੂਮਤਾਂ ਦੀ ਇਹ ਵੀ ਚਾਲ ਰਹੀ ਹੈ ਕਿ ਸਿੱਖਾਂ ਨੂੰ ਪਾੜ ਕੇ ਆਪਣੇ ਮਨਸੂਬੇ ਪੂਰੇ ਕੀਤੇ ਜਾਣ ਪਰ ਦੁਖ ਦੀ ਗੱਲ ਇਹ ਹੈ ਕਿ ਅਸੀਂ ਸਰਕਾਰਾਂ ਦੀਆਂ ਚਾਲਾਂ ਵੀ ਸਮਝ ਨਹੀਂ ਰਹੇ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਈ।

Advertisement

Advertisement
×