ਸੇਂਟ ਕਬੀਰ ਸਕੂਲ ’ਚ ਗਣਤੰਤਰ ਦਿਵਸ ਮਨਾਇਆ

ਸੇਂਟ ਕਬੀਰ ਸਕੂਲ ’ਚ ਗਣਤੰਤਰ ਦਿਵਸ ਮਨਾਇਆ

ਸਕੂਲ ਵਿੱਚ ਝੰਡਾ ਲਹਿਰਾਉਂਦੇ ਹੋਏ ਪ੍ਰਿੰਸੀਪਲ ਐੱਸਬੀ ਨਾਯਰ ਤੇ ਸਕੂਲ ਪ੍ਰਬੰਧਕ। -ਫੋਟੋ: ਪਸਨਾਵਾਲ

ਪੱਤਰ ਪ੍ਰੇਰਕ
ਧਾਰੀਵਾਲ, 27 ਜਨਵਰੀ

ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਸਬੰਧੀ ਸਕੂਲ ਕੈਂਪਸ ਵਿੱਚ ਹੋਏ ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਪ੍ਰਿੰਸੀਪਲ ਐੱਸ ਬੀ ਨਾਯਰ ਅਤੇ ਪ੍ਰਬੰਧਕ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਨੇ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਐੱਸ.ਬੀ ਨਾਯਰ ਦੁਆਰਾ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ ਗਈ। ਸਮਾਗਮ ਵਿੱਚ ਪ੍ਰਬੰਧਕ ਮੈਂਬਰ ਮੈਡਮ ਨਵਦੀਪ ਕੌਰ, ਕੁਲਦੀਪ ਕੌਰ, ਸਟਾਫ ਮੈਂਬਰ ਅਤੇ ਪੰਜਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸੇ ਦੌਰਾਨ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਰੇਡ ਕਰਦੇ ਹੋਏ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਸਕੂਲ ਦੇ ਹੈੱਡ ਬੁਆਏ ਦੌਲਤ ਸਿੰਘ ਅਤੇ ਹੈੱਡ ਗਰਲ ਮੁਸਕਾਨ ਲੋਮਸ, ਵਿਦਿਆਰਥਣ ਸੁਖਮਨ ਕੌਰ ਨੇ ਗਣਤੰਤਰ ਦਿਵਸ ਦੀ ਮਹਾਨਤਾ ਸਬੰਧੀ ਵਿਚਾਰ ਪੇਸ਼ ਕੀਤੇ। ਇਸ ਤੋਂ ਇਲਾਵਾ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਕੀਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All