ਚੇਤਨਪੁਰਾ: ਬਲਾਕ ਹਰਸ਼ਾ ਛੀਨਾ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਅੰਗਹੀਣ ਐਸੋਸੀਏਸ਼ਨ ਪੰਜਾਬ ਦੀ ਇਕੱਤਰਤਾ ਹੋਈ। ਇਸ ਵਿੱਚ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਛੀਨਾ ਨੇ ਕਿਹਾ ਕਿ ਲੰਘ ਚੁੱਕੇ ਲੰਮੇ ਸਮੇਂ ਤੋਂ ਅੰਗਹੀਣ ਵਿਅਕਤੀਆਂ ਨੂੰ ਕਿਸੇ ਵੀ ਸਰਕਾਰ ਨੇ ਇਨਸਾਫ਼ ਨਹੀਂ ਦਿੱਤਾ। ਕੈਪਟਨ ਸਰਕਾਰ ਦੇ ਪੰਜ ਸਾਲ ਬੀਤਣ ਵਾਲੇ ਹਨ 2019 ਤੋਂ ਸਥਾਨਕ ਸਰਕਾਰਾਂ ਵਿਭਾਗ ਦੀਆਂ 350 ਪੋਸਟਾਂ ਜਿਨ੍ਹਾਂ ਦੀ ਇੰਟਰਵਿਊ ਤਿੰਨ ਵਾਰ ਹੋ ਚੁੱਕੀ ਹੈ ਪਰ ਨਤੀਜਾ ਨਹੀਂ ਐਲਾਨਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਭਾਰਤ ਸਰਕਾਰ ਵੱਲੋਂ ਬਣਾਏ ਐਕਟ 2016 ਨੂੰ ਲਾਗੂ ਕੀਤਾ ਜਾਵੇ। ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਚੰਬਾ, ਮੀਤ ਪ੍ਰਧਾਨ ਹਰਦੇਵ ਸਿੰਘ ਮਾਹਲਾ, ਜਸਵਿੰਦਰ ਸਿੰਘ ਢਿੱਲੋਂ ਹਾਜ਼ਰ ਸਨ। -ਪੱਤਰ ਪ੍ਰੇਰਕ