ਅਟਾਰੀ: ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿੱਚ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਸੀਮਾ ਸੁਰੱਖਿਆ ਬਲ ਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਰੋਜ਼ਾਨਾ ਸ਼ਾਮ ਦੇ ਸਮੇਂ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ ਪਰੇਡ (ਰੀਟਰੀਟ ਸੈਰੇਮਨੀ) ਦਾ ਸਮਾਂ ਤਬਦੀਲ ਹੋ ਗਿਆ ਹੈ। ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵੱਲੋਂ ਮੌਸਮ ਦੇ ਬਦਲਾਅ ਦੇ ਮੱਦੇਨਜ਼ਰ ਆਪਸੀ ਸਹਿਮਤੀ ਨਾਲ ਝੰਡਾ ਉਤਾਰਨ ਦੀ ਰਸਮ ਦਾ ਸਮਾਂ ਹੁਣ 5.30 ਤੋਂ 6 ਵਜੇ ਸ਼ਾਮ ਕਰ ਦਿੱਤਾ ਗਿਆ ਹੈ। ਸੀਮਾ ਸੁਰੱਖਿਆ ਬਲ ਵੱਲੋਂ ਦੇਸ਼-ਵਿਦੇਸ਼ ਦੇ ਸੈਲਾਨੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਹੁਣ ਉਹ ਝੰਡਾ ਉਤਾਰਨ ਦੀ ਰਸਮ ਪਰੇਡ (ਰੀਟਰੀਟ ਸੈਰੇਮਨੀ) ਵੇਖਣ ਲਈ 4.30 ਵਜੇ ਬਾਅਦ ਦੁਪਹਿਰ ਅਟਾਰੀ ਸਰਹੱਦ ਵਿਖੇ ਪਹੁੰਚਣ। -ਪੱਤਰ ਪ੍ਰੇਰਕ