ਨਿੱਜੀ ਪੱਤਰ ਪ੍ਰੇਰਕ
ਬਟਾਲਾ, 4 ਮਈ
ਪਿੰਡ ਸਰਵਾਲੀ ਵਿਚ ਰਵਿਦਾਸੀਆ ਭਾਈਚਾਰੇ ਵੱਲੋਂ ਬਿਜਲੀ ਮੀਟਰ ਦੇ ਬਕਸਿਆਂ ਨੂੰ ਅਸਲ ਥਾਂ ਤੋਂ ਪੁੱਟ ਕੇ ਦੂਜੀ ਥਾਂ ’ਤੇ ਲਗਾਉਣ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਹੀ ਹੈ। ਰਵਿਦਾਸੀਆ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਰਵਿਦਾਸੀਆ ਭਾਈਚਾਰੇ ਨਾਲ ਧੱਕੇਸ਼ਾਹੀ ਕਰਦਿਆਂ ਬਿਜਲੀ ਦੇ ਮੀਟਰਾਂ ਨੂੰ ਪਾਵਰਕੌਮ ਵੱਲੋਂ ਪਿਛਲੇ ਸਮੇਂ ਦੌਰਾਨ ਲਗਾਏ ਮੀਟਰ ਬਕਸਿਆਂ ਨੂੰ ਅਸਲ ਥਾਂ ਤੋਂ ਹਟਾ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿਦਾਸੀਆ ਭਾਈਚਾਰੇ ਨਾਲ ਸਬੰਧਿਤ ਮਨਜੀਤ ਸਿੰਘ, ਰਤਨ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਹਰਭਜਨ ਸਿੰਘ ਮਿਲਖਾ ਸਿੰਘ, ਮਹਿੰਦਰ ਸਿੰਘ, ਸੰਤੋਖ ਸਿੰਘ, ਸਰਦੂਲ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਸਰਵਾਲੀ ਦੇ ਰਵਿਦਾਸੀਆ ਭਾਈਚਾਰਾ ਮੁਹੱਲੇ ਵਿੱਚ ਪਾਵਰਕਾਮ ਵੱਲੋਂ ਬਿਜਲੀ ਮੀਟਰ ਬਕਸਾ ਲਗਾਇਆ ਹੋਇਆ ਸੀ। ਇਸ ਨੂੰ ਮੀਟਰ ਬਕਸੇ ਨੂੰ ਬਿਨਾਂ ਮਨਜ਼ੂਰੀ ਪੁੱਟ ਦਿੱਤਾ ਗਿਆ ਹੈ। ਉਨ੍ਹਾਂ ਪਾਵਰਕੌਮ ਦੇ ਉੱਚ ਅਧਿਕਾਰੀਆਂ ਤੋਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਹਾ ਇਨਸਾਫ਼ ਨਾ ਮਿਲਿਆ ਤਾਂ ਸਮੂਹ ਭਾਈਚਾਰਾ ਸੰਘਰਸ਼ ਕਰੇਗਾ। ਪਾਵਰਕੌਮ ਸਬ-ਡਿਵੀਜ਼ਨ ਕੋਟਲੀ ਸੂਰਤ ਮੱਲ੍ਹੀ ਦੇ ਐੱਸਡੀਓ ਕੁਲਦੀਪ ਸਿੰਘ ਨੇ ਕਿਹਾ ਕਿ ਮੀਟਰ ਬਕਸੇ ਪਾਵਰਕੌਮ ਵੱਲੋਂ ਲਗਾਏ ਗਏ ਹਨ। ਇਨ੍ਹਾਂ ਦੀ ਥਾਂ ਨੂੰ ਤਬਦੀਲ ਨਹੀਂ ਕੀਤਾ ਜਾ ਸਕਦਾ।