ਬਟਾਲਾ: ਸੁਪਰ ਸਟਾਰ ਸਿੰਗਰ ਸੀਜ਼ਨ-2 ਦੇ ਸੈਮੀਫਾਈਨਲ ਮੁਕਾਬਲੇ ਵਿੱਚ ਪਹੁੰਚਣ ਵਾਲੀ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਦੀ ਵਿਦਿਆਰਥਣ ਤੇ ਗਾਇਕਾ ਸਮਾਇਰਾ ਮਹਾਜਨ ਦਾ ਅੱਜ ਸਕੂਲ ਕੰਪਲੈਕਸ ਪਹੁੰਚਣ ’ਤੇ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਪਰਸਨ ਡਾ. ਸਤਿੰਦਰ ਕੌਰ ਨਿੱਝਰ, ਪ੍ਰਿੰਸੀਪਲ ਐੱਨਸੀ ਸਟਾਫ ਨੇ ਨਿੱਘਾ ਸਵਾਗਤ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਉਸ ਲਈ ਧਰਮਪੁਰਾ ਕਲੋਨੀ ਤੋਂ ਸਕੂਲ ਤੱਕ ਮੋਟਰਸਾਈਕਲ ਰੈਲੀ ਕੱਢੀ ਤੇ ਭੰਗੜਾ ਪਾਇਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਸਟਾਲ ਨੇ ਭਵਿੱਖ ਦੇ ਮੁਕਾਬਲੇ ਲਈ ਸ਼ੁਭ ਇੱਛਾਵਾਂ ਦਿੱਤੀਆਂ। -ਨਿੱਜੀ ਪੱਤਰ ਪ੍ਰੇਰਕ