ਤਰਨ ਤਾਰਨ: ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਸਥਾਨਕ ਜ਼ਿਲ੍ਹਾ ਇਕਾਈ ਦੀ ਅੱਜ ਇਥੇ ਮੀਟਿੰਗ ਕੀਤੀ ਗਈ, ਜਿਸ ਵਿੱਚ ਮੰਗਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ| ਮੀਟਿੰਗ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ, ਜੋਧਬੀਰ ਸ਼ਰਮਾ, ਜਗਤਾਰ ਸਿੰਘ ਆਸਲ, ਕੁਲਵੰਤ ਸਿੰਘ ਢੋਟੀਆਂ, ਗੁਰਦਿਆਲ ਸਿੰਘ, ਗੁਰਦੇਵ ਸਿੰਘ ਸੰਧੂ ਤੇ ਸਰਵਣ ਸਿੰਘ ਰਸੂਲਪੁਰ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਜਥੇਬੰਦੀ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ 20 ਸਤੰਬਰ ਦੀ ਮੀਟਿੰਗ ਦੇ ਬੇਸਿੱਟਾ ਰਹਿਣ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਸੋਧਣ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੇ ਜਾਣ, ਲੈੱਸ ਹੈਲਥ ਸਕੀਮ, ਪੁਰਾਣੀ ਪੈਨਸ਼ਨ ਆਦਿ ਬਹਾਲ ਕਰਨ ’ਤੇ ਜ਼ੋਰ ਦਿੱਤਾ| -ਪੱਤਰ ਪ੍ਰੇਰਕ