ਸੇਵਾਮੁਕਤ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 61 ਹਜ਼ਾਰ ਰੁਪਏ ਦਾ ਯੋਗਦਾਨ
ਪੰਜਾਬ ਨੈਸ਼ਨਲ ਬੈਂਕ ਰਿਟਾਇਰਡ ਅਫਸਰ ਐਸੋਸੀਏਸ਼ਨ, ਪਠਾਨਕੋਟ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ 61 ਹਜ਼ਾਰ ਰੁਪਏ ਦੀ ਰਕਮ ਦਾਨ ਕੀਤੀ। ਇਸ ਰਕਮ ਦਾ ਚੈਕ ਅੱਜ ਜ਼ਿਲ੍ਹਾ ਰੈਵੀਨਿਊ ਅਫਸਰ ਪਵਨ ਗੁਲਾਟੀ ਨੂੰ ਸੌਂਪਿਆ ਗਿਆ। ਇਸ ਮੌਕੇ...
Advertisement
ਪੰਜਾਬ ਨੈਸ਼ਨਲ ਬੈਂਕ ਰਿਟਾਇਰਡ ਅਫਸਰ ਐਸੋਸੀਏਸ਼ਨ, ਪਠਾਨਕੋਟ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ 61 ਹਜ਼ਾਰ ਰੁਪਏ ਦੀ ਰਕਮ ਦਾਨ ਕੀਤੀ। ਇਸ ਰਕਮ ਦਾ ਚੈਕ ਅੱਜ ਜ਼ਿਲ੍ਹਾ ਰੈਵੀਨਿਊ ਅਫਸਰ ਪਵਨ ਗੁਲਾਟੀ ਨੂੰ ਸੌਂਪਿਆ ਗਿਆ। ਇਸ ਮੌਕੇ ਸੇਵਾਮੁਕਤ ਅਧਿਕਾਰੀ ਐਸ ਐਸ ਸੰਬਿਆਲ, ਰਾਜੀਵ ਅਗਰਵਾਲ, ਬਿਸ਼ਨ ਦਾਸ, ਅਜੈ ਬੰਟਾ, ਗਗਨ ਸ਼ਰਮਾ, ਕੁਲਦੀਪ ਰਾਜ ਅਤੇ ਰਮੇਸ਼ ਸ਼ਰਮਾ ਹਾਜ਼ਰ ਸਨ। ਇਨ੍ਹਾਂ ਸਾਰੇ ਸੇਵਾਮੁਕਤ ਅਧਿਕਾਰੀਆਂ ਦਾ ਕਹਿਣਾ ਸੀ ਕਿ ਅੱਜ ਪੰਜਾਬ ਨੂੰ ਹੜ੍ਹਾਂ ਦੀ ਕੁਦਰਤੀ ਮਾਰ ਪਈ ਹੈ, ਜਿਸ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਅਜਿਹੀ ਹਾਲਤ ਵਿੱਚ ਸਾਡਾ ਸਭਨਾਂ ਦਾ ਫਰਜ਼ ਬਣਦਾ ਹੈ ਕਿ ਇਨ੍ਹਾਂ ਹੜ੍ਹ ਪੀੜਤਾਂ ਦੀ ਬਾਂਹ ਫੜੀ ਜਾਵੇ ਤਾਂ ਜੋ ਇਹ ਮੁੜ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।
Advertisement
Advertisement
×