ਮਾਲ ਮੰਤਰੀ ਵੱਲੋਂ ਸਬ-ਤਹਿਸੀਲ ਦਾ ਨੀਂਹ ਪੱਥਰ

ਮਾਲ ਮੰਤਰੀ ਵੱਲੋਂ ਸਬ-ਤਹਿਸੀਲ ਦਾ ਨੀਂਹ ਪੱਥਰ

ਇਮਾਰਤ ਦਾ ਨੀਂਹ ਪੱਥਰ ਰੱਖਦੇ ਹੋਏ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਹੋਰ

ਦਵਿੰਦਰ ਸਿੰਘ ਭੰਗੂ
ਰਈਆ, 13 ਜੁਲਾਈ

­ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਆਸ ਨੂੰ ਸਬ-ਤਹਿਸੀਲ ਬਣਾਉਣ ਦਾ ਐਲਾਨ ਮਗਰੋਂ ਅੱਜ ਮਾਲ ਅਤੇ ਮੁੜ ਵਸੇਬਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸਬ-ਤਹਿਸੀਲ ਲਈ ਇਮਾਰਤ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕਰਵਾਏ ਸਮਾਗਮ ਵਿੱਚ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਰਮਿੰਦਰ ਸਿੰਘ ਆਂਵਲਾ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਡੇਰਾ ਰਾਧਾ ਸੁਆਮੀ ਬਿਆਸ ਤੋਂ ਡੀਕੇ ਸੀਕਰੀ, ਐੱਸਡੀਐੱਮ ਅਲਕਾ ਕਾਲੀਆ ਅਤੇ ਜ਼ਿਲ੍ਹਾ ਮਾਲ ਅਧਿਕਾਰੀ ਮੁਕੇਸ਼ ਸ਼ਰਮਾ ਵੀ ਹਾਜ਼ਰ ਸਨ। ਮਾਲ ਮੰਤਰੀ ਨੇ ਅਰਦਾਸ ਉਪਰੰਤ ਕਹੀ ਨਾਲ ਟੱਕ ਲਗਾ ਕੇ ਅਤੇ ਪੱਥਰ ਤੋਂ ਪਰਦਾ ਹਟਾ ਕੇ ਇਮਾਰਤ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਸ੍ਰੀ ਕਾਂਗੜ ਨੇ ਦੱਸਿਆ ਕਿ ਸੂਬਾ ਸਰਕਾਰ ਨੇ 10 ਪਟਵਾਰ ਸਰਕਲਾਂ ਤੇ 29 ਪਿੰਡਾਂ ਦੇ ਕਰੀਬ 10 ਹਜ਼ਾਰ ਹੈਕਟੇਅਰ ਰਕਬੇ ਨੂੰ ਸ਼ਾਮਿਲ ਕਰਕੇ ਇਹ ਸਬ-ਤਹਿਸੀਲ ਬਣਾਈ ਹੈ ਸਬ-ਤਹਿਸੀਲ ਦਾ ਕੰਮ ਭਾਵੇਂ ਨਿੱਜੀ ਇਮਾਰਤ ਵਿਚ ਸ਼ੁਰੂ ਕਰ ਦਿੱਤਾ ਗਿਆ ਹੈ ਪਰ ਡੇਰਾ ਰਾਧਾ ਸੁਆਮੀ ਬਿਆਸ ਵੱਲੋਂ ਇਮਾਰਤ ਲਈ ਪੰਜ ਏਕੜ ਰਕਬਾ ਦੇਣ ਅਤੇ ਇਮਾਰਤ ਬਣਾ ਕੇ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰੀਬ 18 ਹਜ਼ਾਰ ਵਰਗ ਫੁੱਟ ਰਕਬੇ ਵਿਚ ਇਹ ਆਧੁਨਿਕ ਸਹੂਲਤਾਂ ਨਾਲ ਲੈਸ ਅਤੇ ਵਿਲੱਖਣ ਦਿੱਖ ਵਾਲੀ ਇਮਾਰਤ ਤਿਆਰ ਹੋਵੇਗੀ। ਉਨ੍ਹਾਂ ਡੇਰਾ ਰਾਧਾ ਸੁਆਮੀ ਵੱਲੋਂ ਕੀਤੀ ਇਸ ਪਹਿਲਕਦਮੀ ਦੀ ਤਾਰੀਫ਼ ਕਰਦੇ ਡੇਰੇ ਵੱਲੋਂ ਕੋਵਿਡ-19 ਦੇ ਸੰਕਟ ਵਿੱਚ ਲੋੜਵੰਦ ਲੋਕਾਂ ਲਈ ਆਪਣੇ ਸਤਿਸੰਗ ਘਰ ਖੋਲ੍ਹਣ ਤੇ ਲੰਗਰ ਲਗਾਉਣ ਦਾ ਵੀ ਧੰਨਵਾਦ ਕੀਤਾ।

ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਇਸ ਮੌਕੇ ਬਾਬਾ ਬਕਾਲਾ ਤੋਂ ਸ੍ਰੀ ਬਾਬਾ ਬਕਾਲਾ ਸਾਹਿਬ ਤੱਕ ਦੇ ਸਫ਼ਰ ਉੱਤੇ ਬੋਲਦੇ ਡੇਰੇ ਵੱਲੋਂ ਮੌਜੂਦਾ ਸੰਕਟ ਵਿੱਚ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜਾਂ ਦੇ ਨਾਲ-ਨਾਲ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਬ-ਤਹਿਸੀਲ ਦੇ ਨੀਂਹ ਪੱਥਰ ਲਈ ਪੁੱਜੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦਾ ਧੰਨਵਾਦ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All