ਰੈਵਨਿਊ ਪਟਵਾਰ ਯੂਨੀਅਨ ਦਾ ਧਰਨਾ ਮੁਲਤਵੀ
ਖੁੱਡੀਆਂ ਵੱਲੋਂ ਮੰਗਾਂ ਸਬੰਧੀ ਮੀਟਿੰਗ ਲਈ ਸਮਾਂ ਦੇਣ ’ਤੇ ਲਿਆ ਫ਼ੈਸਲਾ
Advertisement
ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਅੱਜ ਇੱਥੇ ਇਕ ਮੀਟਿੰਗ ਕਰਕੇ ਸ਼ਨਿਚਰਵਾਰ 8 ਨਵੰਬਰ ਨੂੰ ਇਥੇ ਦਿੱਤਾ ਜਾਣ ਵਾਲਾ ਸੂਬਾ ਪੱਧਰੀ ਧਰਨਾ ਮੁਲਤਵੀ ਕਰ ਦਿੱਤਾ ਹੈ| ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਪ੍ਰੀਤ ਸਿੰਘ ਢਿੱਲੋਂ ਨੇ ਇਥੇ ਦੱਸਿਆ ਕਿ ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਵਿੱਚ ਤਰਨ ਤਾਰਨ ਵਿੱਚ ਮਾਲ ਮੰਤਰੀ ਹਰਦੀਪ ਸਿੰਘ ਖੁੱਡੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਮੰਤਰੀ ਨੇ ਪਟਵਾਰੀਆਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ 17 ਨਵੰਬਰ ਨੂੰ ਮੀਟਿੰਗ ਕੀਤੇ ਜਾਣ ਦਾ ਯਕੀਨ ਦਿੱਤਾ। ਉਨ੍ਹਾਂ ਦੱਸਿਆ ਕਿ ਮੰਤਰੀ ਵੱਲੋਂ ਭਰੋਸਾ ਦੇਣ ’ਤੇ ਜਥੇਬੰਦੀ ਨੇ ਸ਼ਨਿਚਰਵਾਰ ਦਾ ਸੂਬਾ ਪੱਧਰੀ ਦਾ ਧਰਨਾ ਮੁਲਤਵੀ ਕਰ ਦਿੱਤਾ ਪਰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੂੰ 17 ਨਵੰਬਰ ਦੀ ਮੀਟਿੰਗ ਵਿੱਚ ਮੰਗਾਂ ਦਾ ਸਾਰਥਕ ਹੱਲ ਨਾ ਕੱਢਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
Advertisement
Advertisement
