ਨਿੱਜੀ ਪੱਤਰ ਪ੍ਰੇਰਕ
ਬਟਾਲਾ, 4 ਅਕਤੂਬਰ
ਫੂਡ ਸਪਲਾਈ ਤੇ ਕੰਟੋਰਲਰ ਅਤੇ ਖ਼ਪਤਕਾਰ ਮਾਮਲੇ ਦੇ ਡਾਇਰੈਕਟਰ ਘਣਸ਼ਿਆਮ ਥੋਰੀ ਨੇ ਦਾਣਾ ਮੰਡੀ ਬਟਾਲਾ ਪਹੁੰਚ ਕੇ ਵੱਖ-ਵੱਖ ਖ਼ਰੀਦ ਏਜੰਸੀਆਂ ਨਾਲ ਮੀਟਿੰਗ ਕਰ ਕੇ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਸ੍ਰੀ ਥੋਰੀ ਨੇ ਕਿਹਾ ਕਿ ਬਾਹਰਲੇ ਰਾਜਾਂ ਤੋਂ ਝੋਨੇ ਦੀ ਫਸਲ ਲਿਆ ਕੇ ਵੇਚਣ ਤੇ ਜਾਅਲੀ ਬਿਲਿੰਗ ਸਬੰਧੀ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਲਈ ਸਮੂਹ ਖਰੀਦ ਏਜੰਸੀਆਂ ਵੱਲੋਂ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਲਾਜ਼ਮੀ ਬਣਾਇਆ ਜਾਵੇ।