ਗੁਰਦਾਸਪੁਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਵੱਲੋਂ ਰੇਤੇ ਦੀ ਘਾਟ ਖ਼ਿਲਾਫ਼ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤਹਿਤ 10 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇੱਥੇ ਜਥੇਬੰਦੀ ਵੱਲੋਂ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਗਈ। ਆਗੂਆਂ ਕਾਮਰੇਡ ਸ਼ਿਵ ਕੁਮਾਰ, ਠਾਕੁਰ ਧਿਆਨ ਸਿੰਘ, ਗੁਰਦਿਆਲ ਸਿੰਘ ਸੋਹਲ, ਅਵਤਾਰ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਰੇਤ ਦੇ ਭਾਅ ਆਸਮਾਨੀਂ ਜਾ ਚੜ੍ਹੇ ਹਨ ਅਤੇ ਉਸਾਰੀ ਦਾ ਕੰਮ ਠੱਪ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਜ਼ਾਰਾਂ ਉਸਾਰੀ ਕਾਮਿਆਂ ਅਤੇ ਕਰੱਸ਼ਰ ਮਜ਼ਦੂਰਾਂ ਦੇ ਟੱਬਰ ਭੁੱਖ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਰੇਤ ਮਾਫ਼ੀਆਂ ਪਹਿਲਾਂ ਵਾਂਗ ਹੀ ਸਰਗਰਮ ਹੈ। -ਪੱਤਰ ਪ੍ਰੇਰਕ