ਸੜਕ ਸੁਰੱਖਿਆ ਬਾਰੇ ਜਾਗਰੂਕਤਾ ਸਮਾਗਮ
ਪਠਾਨਕੋਟ: ਸੜਕ ਸੁਰੱਖਿਆ ਬਾਰੇ ਜਾਗਰੂਕਤਾ ਮੁਹਿੰਮ ਤਹਿਤ ਇੱਥੇ ਕੰਨਿਆ ਮਹਾਵਿਦਿਆਲੇ ਵਿੱਚ ਐੱਨਐੱਸਐੱਸ ਵਿਭਾਗ ਵੱਲੋਂ ਸਮਾਗਮ ਕੀਤਾ ਗਿਆ ਜਿਸ ਵਿੱਚ ਵਿਦਿਆ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਹਾਜ਼ਰ ਹੋਏ। ਵਿਜੇ ਪਾਸੀ ਨੇ ਹਾਜ਼ਰ ਵਿਦਿਆਰਥਣਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ...
Advertisement
ਪਠਾਨਕੋਟ: ਸੜਕ ਸੁਰੱਖਿਆ ਬਾਰੇ ਜਾਗਰੂਕਤਾ ਮੁਹਿੰਮ ਤਹਿਤ ਇੱਥੇ ਕੰਨਿਆ ਮਹਾਵਿਦਿਆਲੇ ਵਿੱਚ ਐੱਨਐੱਸਐੱਸ ਵਿਭਾਗ ਵੱਲੋਂ ਸਮਾਗਮ ਕੀਤਾ ਗਿਆ ਜਿਸ ਵਿੱਚ ਵਿਦਿਆ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਹਾਜ਼ਰ ਹੋਏ। ਵਿਜੇ ਪਾਸੀ ਨੇ ਹਾਜ਼ਰ ਵਿਦਿਆਰਥਣਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸੜਕ ’ਤੇ ਗੱਡੀ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥਣ ਨੂੰ ਡਰਾਈਵਿੰਗ ਲਾਇਸੈਂਸ ਤੋਂ ਬਿਨਾਂ ਦੋਪਹੀਆ ਵਾਹਨ ਨਹੀਂ ਚਲਾਉਣਾ ਚਾਹੀਦਾ। ਦੋਪਹੀਆ ਵਾਹਨ ਚਲਾਉਂਦੇ ਸਮੇਂ ਹਮੇਸ਼ਾ ਹੈਲਮੇਟ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਅਵਤਾਰ ਅਬਰੋਲ ਅਤੇ ਕਾਲਜ ਦਾ ਸਮੁੱਚਾ ਸਟਾਫ਼ ਵੀ ਹਾਜ਼ਰ ਸੀ। -ਪੱਤਰ ਪ੍ਰੇਰਕ
Advertisement
Advertisement
×