ਪੱਤਰ ਪ੍ਰੇਰਕ
ਭਿੱਖੀਵਿੰਡ, 10 ਫਰਵਰੀ
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਰੋਡ ਸ਼ੋਅ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਿਰਪੱਖ ਚੋਣਾਂ ਕਰਵਾਉਣ ਲਈ ਅਰਧ ਸੈਨਿਕ ਬਲ ਲਗਾਏ ਜਾਣੇ ਚਾਹੀਦੇ ਹਨ ਨਾਲ ਹੀ ਉਨ੍ਹਾਂ ਅਕਾਲੀ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਤਾਂ ਜੋ ਉਹ ਆਪਣਾ ਚੋਣ ਪ੍ਰਚਾਰ ਸਹੀ ਤਰੀਕੇ ਨਾਲ ਕਰ ਸਕਣ। ਉਨ੍ਹਾਂ ਅਫ਼ਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰਾਂ ਤਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਪਰ ਅਫ਼ਸਰਾਂ ਨੂੰ ਆਪਣਾ ਕੰਮ ਸਹੀ ਤਰੀਕੇ ਕਰਨਾ ਚਾਹੀਦਾ ਹੈ। ਉਨ੍ਹਾਂ ਭਿੱਖੀਵਿੰਡ ਦੇ ਡੀਐੱਸਪੀ ਰਾਜਬੀਰ ਸਿੰਘ ਅਤੇ ਐੱਸਐੱਚਓ ਸਰਬਜੀਤ ਸਿੰਘ ਨੂੰ ਕਿਹਾ ਕਿ ਉਹ ਕਾਂਗਰਸ ਦੀ ਪੁਸ਼ਤ ਪਨਾਹੀ ਛੱਡ ਆਪਣੀ ਡਿਊਟੀ ਸਹੀ ਢੰਗ ਨਾਲ ਕਰਨ।
ਉਮੀਦਵਾਰਾਂ ਨੂੰ ਸੇਵਾਦਾਰ ਬਣਾਏਗੀ ‘ਆਪ’: ਗਗਨ ਮਾਨ
ਆਮ ਆਦਮੀ ਪਾਰਟੀ ਵੱਲੋਂ ਅੱਜ ਭਿੱਖੀਵਿੰਡ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਉਮੀਦਵਾਰਾਂ ਨੂੰ ਲੀਡਰ ਨਹੀਂ ਬਲਕਿ ਸੇਵਾਦਾਰ ਬਣਾਵੇਗੀ ਜੋ ਉਨ੍ਹਾਂ ਦੇ ਨਿੱਕੇ-ਨਿੱਕੇ ਕੰਮਾਂ ਦਾ ਵੀ ਧਿਆਨ ਰੱਖਣਗੇ ਜੇ ਤੁਹਾਨੂੰ ਹੀ ਸਮਰਪਿਤ ਰਹਿਣਗੇ।