DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Road Work Delayed: ਮੁੱਖ ਮਾਰਗ ਦਾ ਕੰਮ ਵਿਚਾਲੇ ਛੱਡਣ ਕਾਰਨ ਲੋਕ ਪ੍ਰੇਸ਼ਾਨ

ਰਾਹਗੀਰਾਂ ਲਈ ਬਣਿਆ ਜਾਨ ਦਾ ਖੌਅ; ਹਰ ਸਮੇਂ ਹਾਦਸੇ ਵਾਪਰਨ ਦਾ ਡਰ

  • fb
  • twitter
  • whatsapp
  • whatsapp
featured-img featured-img
ਨਾਅਰੇਬਾਜ਼ੀ ਕਰਦੇ ਹੋਏ ਲੋਕ।
Advertisement

ਜਗਦੇਵ ਕਲਾਂ ਤੋਂ ਚੇਤਨਪੁਰਾ ਨੂੰ ਜੋੜਨ ਵਾਲੇ ਮੁੱਖ ਮਾਰਗ ਦੀ ਮੁਰੰਮਤ ਦਾ ਕੰਮ ਲੋਕਾਂ ਲਈ ਸਹੂਲਤ ਦੀ ਬਜਾਇ ਮੁਸੀਬਤ ਬਣਦਾ ਜਾ ਰਿਹਾ ਹੈ। ਸੜਕ ’ਤੇ ਮੋਟਾ ਬੱਜਰੀ (ਰੋੜੀ) ਪਾ ਕੇ ਕੰਮ ਅੱਧ-ਵਿਚਾਲੇ ਛੱਡ ਦਿੱਤਾ ਗਿਆ ਹੈ। ਇਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਹਰ ਸਮੇਂ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਅਤੇ ਦੁਕਾਨਦਾਰਾਂ ਨੇ ਦੱਸਿਆ ਕਿ ਸੜਕ ’ਤੇ ਖਿੱਲਰੇ ਮੋਟੇ ਰੋੜੇ ਤੇਜ਼ ਰਫ਼ਤਾਰ ਵਾਹਨਾਂ ਦੇ ਟਾਇਰਾਂ ਹੇਠੋਂ ਉੱਛਲ ਕੇ ਆਸ-ਪਾਸ ਖੜ੍ਹੇ ਵਾਹਨਾਂ ਅਤੇ ਦੁਕਾਨਾਂ ਦੇ ਸ਼ੀਸ਼ਿਆਂ ਨਾਲ ਟਕਰਾਉਂਦੇ ਹਨ। ਇਸ ਕਾਰਨ ਕਈ ਵਾਹਨਾਂ ਅਤੇ ਦੁਕਾਨਾਂ ਦੇ ਸ਼ੀਸ਼ੇ ਨੁਕਸਾਨੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਉੱਛਲਦੀ ਬੱਜਰੀ ਦੀ ਲਪੇਟ ਵਿੱਚ ਆਉਣ ਕਾਰਨ ਰਾਹਗੀਰਾਂ ਅਤੇ ਦੋਪਹੀਆ ਵਾਹਨ ਚਾਲਕਾਂ ਦੇ ਜ਼ਖ਼ਮੀ ਹੋਣ ਦੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ। ਲੋਕਾਂ ਨੇ ਕਿਹਾ ਕਿ ਸੜਕ ’ਤੇ ਪਏ ਮੋਟੇ ਰੋੜਿਆਂ ਕਾਰਨ ਦੋਪਹੀਆ ਵਾਹਨਾਂ ਦੇ ਤਿਲਕਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਸੜਕ ਦੀ ਮਾੜੀ ਹਾਲਤ ਤੋਂ ਦੁਖੀ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਠੇਕੇਦਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਸੜਕ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੰਮ ਜਲਦ ਸ਼ੁਰੂ ਕਰਕੇ ਪੂਰਾ ਨਾ ਕੀਤਾ ਗਿਆ ਤਾਂ ਉਹ ਪੱਕਾ ਧਰਨਾ ਲਗਾ ਕੇ ਆਵਾਜਾਈ ਠੱਪ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਡਾ. ਅਮਰਬੀਰ ਸਿੰਘ ਪਠਾਣ ਨੰਗਲ, ਕੁਲਵੰਤ ਸਿੰਘ ਦੋਧੀ, ਗੁਰਵਿੰਦਰਜੀਤ ਸਿੰਘ ਬਬਲੂ, ਲਖਬੀਰ ਸਿੰਘ, ਰਣਜੀਤ ਸਿੰਘ, ਸਵਿੰਦਰ ਕੌਰ, ਦਲਜੀਤ ਸਿੰਘ ਫ਼ੌਜੀ, ਜੈਦੇਵ ਸਿੰਘ, ਦਲਜੀਤ ਸਿੰਘ, ਬਿਕਰਮਜੀਤ ਸਿੰਘ, ਪ੍ਰੀਤਮ ਸਿੰਘ, ਡਾ. ਹੁਸ਼ਿਆਰ ਸਿੰਘ, ਹਰਵਿੰਦਰ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।

ਲੁੱਕ ਦੀ ਘਾਟ ਕਾਰਨ ਕੰਮ ਰੁਕਿਆ: ਐੱਸ ਡੀ ਓ

ਪੀ ਡਬਲਿਊ ਡੀ ਦੇ ਐੱਸ ਡੀ ਓ ਰਵੇਲ ਸਿੰਘ ਨੇ ਦੱਸਿਆ ਕਿ ਲੁੱਕ ਦੀ ਘੱਟ ਸਪਲਾਈ ਆਉਣ ਕਾਰਨ ਸੜਕ ਦਾ ਕੰਮ ਵਿਚਕਾਰ ਰੁਕਿਆ ਹੈ। ਉਨ੍ਹਾਂ ਕਿਹਾ ਕਿ ਲੁੱਕ ਮਿਲਦਿਆਂ ਹੀ ਸੜਕ ਦੀ ਕੰਮ ਜਲਦ ਮੁਕੰਮਲ ਕਰ ਦਿੱਤਾ ਜਾਵੇਗਾ।

Advertisement
Advertisement
×