ਕੱਚੇ ਸਿਹਤ ਕਾਮਿਆਂ ਵੱਲੋਂ ਸੜਕ ਜਾਮ

ਭੰਡਾਰੀ ਪੁਲ ਅਤੇ ਉਪ ਮੁੱਖ ਮੰਤਰੀ ਦੇ ਘਰ ਨੇੜੇ ਲਾਇਆ ਧਰਨਾ; ਜਾਮ ਕਾਰਨ ਆਵਾਜਾਈ ਪ੍ਰਭਾਵਿਤ

ਕੱਚੇ ਸਿਹਤ ਕਾਮਿਆਂ ਵੱਲੋਂ ਸੜਕ ਜਾਮ

ਉਪ ਮੁੱਖ ਮੰਤਰੀ ਸੋਨੀ ਦੇ ਘਰ ਅੱਗੇ ਮੁਜ਼ਾਹਰਾ ਕਰਦੇ ਹੋਏ ਸਿਹਤ ਕਾਮੇ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਦਸੰਬਰ

ਮਲਟੀਪਰਜ਼ ਕੰਟਰੈਕਟ ਹੈਲਥ ਵਰਕਰ ਔਰਤਾਂ ਵੱਲੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਅੱਜ ਇਥੇ ਭੰਡਾਰੀ ਪੁਲ ’ਤੇ ਧਰਨਾ ਲਾਇਆ ਗਿਆ ਹੈ, ਜੋ ਦੇਰ ਸ਼ਾਮ ਨੂੰ ਖਤਮ ਹੋਇਆ। ਇਸ ਤੋਂ ਪਹਿਲਾਂ ਇਨ੍ਹਾਂ ਵੱਲੋਂ ਧਰਨਾ ਉਪ ਮੁਖ ਮੰਤਰੀ ਓਪੀ ਸੋਨੀ ਦੇ ਘਰ ਦੇ ਨੇੜੇ ਲਾਇਆ ਗਿਆ ਸੀ। ਸਰਕਾਰ ਵੱਲੋਂ ਇਨ੍ਹਾਂ ਠੇਕਾ ਆਧਾਰਿਤ ਕਾਮਿਆਂ ਨੂੰ ਪੱਕੇ ਕਰਨ ਤੋਂ ਕੀਤੀ ਗਈ ਨਾਂਹ ਤੋਂ ਬਾਅਦ ਅੱਜ ਇਨ੍ਹਾਂ ਨੇ ਉਪ ਮੁੱਖ ਮੰਤਰੀ ਸ੍ਰੀ ਸੋਨੀ ਦੇ ਘਰ ਦੇ ਬਾਹਰ ਧਰਨਾ ਦਿੱਤਾ ਸੀ, ਜਿਥੇ ਕੁਝ ਘੰਟੇ ਰੋਸ ਵਿਖਾਵਾ ਕਰਨ ਤੋਂ ਬਾਅਦ ਇਹ ਮਾਰਚ ਕਰਦੇ ਹੋਏ ਭੰਡਾਰੀ ਪੁਲ ਪੁੱਜੇ, ਜਿਥੇ ਉਨ੍ਹਾਂ ਧਰਨਾ ਲਾ ਦਿੱਤਾ ਅਤੇ ਆਵਾਜਾਈ ਰੋਕ ਦਿੱਤੀ। ਜਾਮ ਲਾਉਣ ਕਾਰਨ ਸਾਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ, ਜੋ ਕਿ ਦੇਰ ਸ਼ਾਮ ਤਕ ਇਸੇ ਸਥਿਤੀ ਵਿਚ ਰਹੀ। ਧਰਨਾਕਾਰੀ ਔਰਤ ਸਿਹਤ ਵਰਕਰਾਂ ਵਿਚ ਸ਼ਾਮਲ ਰਣਜੀਤ ਕੌਰ ਨੇ ਦੱਸਿਆ ਕਿ ਦੇਰ ਸ਼ਾਮ ਨੂੰ ਉਪ ਮੁਖ ਮੰਤਰੀ ਸ੍ਰੀ ਸੋਨੀ ਵੱਲੋਂ ਦੋ ਦਸੰਬਰ ਨੂੰ ਸਵੇਰੇ ਆਪਣੇ ਗ੍ਰਹਿ ਵਿੱਚ ਮੀਟਿੰਗ ਲਈ ਸੱਦਿਆ ਗਿਆ ਹੈ। ਉਨ੍ਹਾਂ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਭੰਡਾਰੀ ਪੁਲ ਤੋਂ ਧਰਨਾ ਖਤਮ ਕਰ ਦਿੱਤਾ ਹੈ ਪਰ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਚਲ ਰਿਹਾ ਧਰਨਾ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 2006 ਤੋਂ ਪਿਛਲੇ ਲਗਪਗ 15 ਸਾਲਾਂ ਤੋਂ ਉਹ ਸਿਹਤ ਵਿਭਾਗ ਹੇਠ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਇਸੇ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਵੀ ਧਰਨਾ ਚਲ ਰਿਹਾ ਹੈ। ਅੱਜ ਇਥੇ ਧਰਨੇ ਦੀ ਅਗਵਾਈ ਜਥੇਬੰਦੀ ਦੀ ਆਗੂ ਕਰੁਨਾ ਸ਼ਰਮਾ, ਪਰਨੀਤ ਕੌਰ, ਸਰਬਜੀਤ ਕੌਰ ਨੇ ਕੀਤੀ। ਧਰਨੇ ਨੂੰ ਕੁਝ ਕਿਸਾਨ ਸੰਗਠਨਾਂ ਵੱਲੋਂ ਵੀ ਸਹਿਯੋਗ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਨੂੰ ਪੱਕੇ ਨਾ ਕੀਤਾ ਗਿਆ ਤਾਂ ਉਹ ਕਾਂਗਰਸ ਪਾਰਟੀ ਖ਼ਿਲਾਫ਼ ਪਿੰਡ ਪਿੰਡ ਤੇ ਘਰ ਘਰ ਪ੍ਰਚਾਰ ਕਰਨਗੇ ਤਾਂ ਜੋ ਉਸ ਨੂੰ ਹਰਾਇਆ ਜਾ ਸਕੇ।

ਪੀਐੱਲਆਰਐੱਸ ਕਾਮਿਆਂ ਵੱਲੋਂ ਮੰਗਾਂ ਸਬੰਧੀ ਮੈਮੋਰੰਡਮ

ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਮੁਲਾਜ਼ਮਾਂ ਵੱਲੋਂ ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਸਾਲਾਨਾ 10 ਫ਼ੀਸਦ ਵਾਧਾ ਲਾਗੂ ਕਰਨ ਸਬੰਧੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਡੀਆਈਸੀ (ਪੀਐੱਲਆਰਐੱਸ) ਅੰਮ੍ਰਿਤਸਰ ਨੂੰ ਮੈਮੋਰੰਡਮ ਸੌਂਪਿਆ ਗਿਆ। ਕੰਪਿਊਟਰਾਇਜ਼ਡ ਲੈਂਡ ਰਿਕਾਰਡਜ਼ ਐਂਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਹੇ ਕਿ ਇਨ੍ਹਾਂ ਮੰਗਾਂ ਸਬੰਧੀ ਪਿਛਲੇ ਸਾਲਾਂ ਵਿਚ ਕਈ ਵਾਰ ਉਨ੍ਹਾਂ ਵੱਲੋਂ ਡਾਇਰੈਕਟਰ ਭੋਂ ਰਿਕਾਰਡ-ਕਮ-ਮੈਂਬਰ ਸਕੱਤਰ ਪੀਐੱਲਆਰਐੱਸ, ਸਕੱਤਰ ਮਾਲ, ਵਿੱਤ ਕਮਿਸ਼ਨਰ (ਮਾਲ)-ਕਮ-ਵਾਇਸ ਚੇਅਰਮੈਨ ਪੀਐਲਆਰਐੱਸ ਅਤੇ ਵਿਭਾਗ ਦੇ ਮੰਤਰੀ ਨੂੰ ਮਿਲ ਕੇ ਪਾਸ ਹੋਈਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ ਹਨ ਪਰ ਕਰਮਚਾਰੀਆਂ ਦੀ ਸੇਵਾਵਾਂ ਰੈਗੂਲਰ ਕਰਨ ਅਤੇ 10 ਫ਼ੀਸਦ ਇਨਕਰੀਮੈਂਟ ਸਬੰਧੀ ਭਰੋਸਾ ਦੇਣ ਤੋਂ ਇਲਾਵਾ ਕੋਈ ਠੋਸ ਕਾਰਵਾਈ ਨਹੀ ਕੀਤੀ ਗਈ। ਉਨ੍ਹਾਂ ਕਿਹਾ ਕਿ 29 ਨਵੰਬਰ ਤੋਂ ਕਲਮ ਛੋੜ ਹੜਤਾਲ ਜਾਰੀ ਹੈ ਅਤੇ 2 ਦਸੰਬਰ ਨੂੰ ਦਫਤਰ ਡਾਇਰੈਕਟਰ ਭੌਂ ਰਿਕਾਰਡ ਜਲੰਧਰ ਅਤੇ 3 ਦਸੰਬਰ ਨੂੰ ਮਾਲ ਮੰਤਰੀ ਪੰਜਾਬ ਦੇ ਹਲਕੇ (ਦੀਨਾਨਗਰ, ਗੁਰਦਾਸਪੁਰ) ਵਿੱਚ ਸਮੂਹ ਕਰਮਚਾਰੀਆਂ ਵੱਲੋਂ ਛੁੱਟੀ ਲੈ ਕੇ ਸੂਬਾ ਪੱਧਰੀ ਧਰਨਾ ਲਗਾਇਆ ਜਾਵੇਗਾ।

ਪੀਜੀ ਵਿਦਿਆਰਥੀਆਂ ਦਾ ਧਰਨਾ ਜਾਰੀ

ਅੰਮ੍ਰਿਤਸਰ: ਇਸ ਦੌਰਾਨ ਸਰਕਾਰੀ ਮੈਡੀਕਲ ਕਾਲਜ ਦੇ ਪੀਜੀ ਵਿਦਿਆਰਥੀਆਂ ਦਾ ਚਲ ਰਿਹਾ ਧਰਨਾ ਵੀ ਜਾਰੀ ਰਿਹਾ। ਉਹ ਮੰਗ ਕਰ ਰਹੇ ਹਨ ਕਿ ਜੂਨੀਅਰ ਰੈਜੀਡੈਂਟ ਡਾਕਟਰਾਂ ਦੇ ਨਵੇਂ ਬੈਚ ਦਾ ਦਾਖਲਾ ਜਲਦ ਕੀਤਾ ਜਾਵੇ। ਨਵੇਂ ਬੈਚ ਦੇ ਨਾ ਆਉਣ ਕਾਰਨ ਉਨ੍ਹਾਂ ’ਤੇ ਕੰਮ ਦਾ ਵਾਧੂ ਬੋਝ ਪੈ ਰਿਹਾ, ਜਿਸ ਨਾਲ ਸੇਵਾਵਾਂ ਤੇ ਪੜਾਈ ਪ੍ਰਭਾਵਿਤ ਹੋ ਰਹੀ ਹੈ।

ਮੈਡੀਕਲ ਪ੍ਰੈਕਟੀਸ਼ਨਰ ਪੱਕਾ ਮੋਰਚਾ ਲਾਉਣ ਲਈ ਮੋਰਿੰਡਾ ਪਹੁੰਚੇ

ਬਲਾਚੌਰ (ਸੁਭਾਸ਼ ਜੋਸ਼ੀ): ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸੂਬੇ ਦੀ ਜਥੇਬੰਦੀ ਦੀ ਕਾਲ ਉਪਰ ਲਏ ਫੈਸਲੇ ਅਨੁਸਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ ਹੈ ਅਤੇ ਲੜੀਵਾਰ ਚੱਲਣ ਵਾਲੇ ਇਸ ਪੱਕੇ ਮੋਰਚੇ ਦੀ ਸੁਰੂਆਤ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਿੱਸੇ ਆਈ ਹੈ। ਅੱਜ ਸਮੂਹ ਜ਼ਿਲ੍ਹਾ ਜਥੇਬੰਦੀ ਦੇ ਮੈਂਬਰਾਂ ਵੱਲੋ ਡਾ.ਦਿਲਦਾਰ ਸਿੰਘ ਚਾਹਲ ਚੇਅਰਮੈਨ , ਜ਼ਿਲ੍ਹਾ ਪ੍ਰਧਾਨ ਡਾ. ਕਸ਼ਮੀਰ ਸੰਘ ਢਿੱਲੋ ਦੀ ਅਗਵਾਈ ਵਿੱਚ ਮੋਰਿੰਡਾ ਨੂੰ ਕੂਚ ਕੀਤਾ ਗਿਆ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਮੋਰਿੰਡਾ ਪੁੱਜ ਕੇ ਪੱਕੇ ਮੋਰਚੇ ਦਾ ਵਿਗਲ ਵਜਾਇਆ । ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਸਦਾ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਵੀ ਹੁਣ ਤੱਕ ਲਾਅਰੇ ਹੀ ਲਗਾਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਜਾਰੀ ਰਹੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All