DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰੋਡਵੇਜ਼ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ

ਸਵਾਰੀਆਂ ਹੋਈਆਂ ਖੱਜਲ-ਖੁਆਰ
  • fb
  • twitter
  • whatsapp
  • whatsapp
featured-img featured-img
ਨਾਅਰੇਬਾਜ਼ੀ ਕਰਦੇ ਹੋਏ ਠੇਕਾ ਮੁਲਾਜ਼ਮ।
Advertisement
ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਵੱਲੋਂ ਹੜਤਾਲ ਕਰਨ ਤੋਂ ਬਾਅਦ ਵੱਡੀ ਗਿਣਤੀ ਵਿਚ ਯਾਤਰੀਆ ਨੂੰ ਪ੍ਰੇਸ਼ਾਨ ਹੋਣਾ ਪਿਆ ਹੈ। ਇਸ ਸਬੰਧੀ ਅੱਜ ਜਥੇਬੰਦੀਆਂ ਵੱਲੋਂ ਅੰਤਰਰਾਜੀ ਬੱਸ ਟਰਮੀਨਲ ‘ਤੇ ਪ੍ਰਦਰਸ਼ਨ ਕੀਤਾ ਗਿਆ। ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਨਿਯਮਤ ਨੌਕਰੀਆਂ ਤੇ ਨੌਕਰੀ ਦੀ ਸੁਰੱਖਿਆ ਦੀ ਮੰਗ ਲਈ ਹੜਤਾਲ ਸ਼ੁਰੂ ਕੀਤੀ ਹੈ। ਉਨ੍ਹਾਂ ਸਰਕਾਰ ਦੀ ਕਿਲੋਮੀਟਰ ਸਕੀਮ ਦਾ ਵੀ ਵਿਰੋਧ ਕੀਤਾ ਜਿਸ ਬਾਰੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਾਲਾਂ ਤੋਂ ਨੁਕਸਾਨ ਕਰ ਰਹੀ ਹੈ।

ਇਸ ਦੌਰਾਨ ਖੱਜਲ ਖੁਆਰ ਯਾਤਰੂਆਂ ਨੇ ਕਿਹਾ ਕਿ ਸਾਨੂੰ ਹੜਤਾਲ ਬਾਰੇ ਕੋਈ ਜਾਣਕਾਰੀ ਨਹੀਂ ਸੀ। ਔਰਤ ਯਾਤਰੂ ਨੇ ਕਿਹਾ ਕਿ ਉਹ ਸਵੇਰੇ ਜਲਦੀ ਇੱਥੇ ਪਟਿਆਲਾ ਜਾਣ ਲਈ ਬੱਸ ਫੜਨ ਲਈ ਆਈ ਸੀ ਪਰ ਕੋਈ ਬੱਸ ਨਹੀਂ ਸੀ। ਉਸ ਨੇ ਕਿਹਾ ਕਿ ਭਾਵੇਂ ਪ੍ਰਾਈਵੇਟ ਬੱਸਾਂ ਚੱਲ ਰਹੀਆਂ ਹਨ ਪਰ ਭਾਰੀ ਭੀੜ ਦੇ ਕਾਰਨ ਵੱਡੀ ਮੁਸ਼ਕਲ ਹੈ ਕਿਉਂਕਿ ਉਹ ਉਨ੍ਹਾਂ ’ਤੇ ਚੜ੍ਹਨ ਤੋਂ ਅਸਮਰੱਥ ਹਨ। ਇੱਕ ਹੋਰ ਯਾਤਰੀ ਜਿਸ ਨੇ ਇਲਾਜ ਲਈ ਚੰਡੀਗੜ੍ਹ ਜਾਣਾ ਸੀ, ਨੇ ਕਿਹਾ ਕਿ ਸਰਕਾਰ ਤੇ ਬੱਸ ਸਟਾਫ ਨੂੰ ਆਮ ਆਦਮੀ ਬਾਰੇ ਸੋਚਣਾ ਚਾਹੀਦਾ ਹੈ। ਉਹ ਇੱਥੇ ਤਿੰਨ ਘੰਟਿਆਂ ਤੋਂ ਇੰਤਜ਼ਾਰ ਕਰ ਰਿਹਾ ਹਾਂ ਅਤੇ ਕੋਈ ਵੀ ਸਪੱਸ਼ਟ ਜਾਣਕਾਰੀ ਨਹੀਂ ਦੇ ਰਿਹਾ ਹੈ।

Advertisement

ਦੂਜੇ ਪਾਸੇ ਪ੍ਰਦਰਸ਼ਨਕਾਰੀਆ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਅਧਿਕਾਰੀਆਂ ਨੂੰ ਵਿਰੋਧ ਪ੍ਰਦਰਸ਼ਨ ਬਾਰੇ ਸੂਚਿਤ ਕਰ ਦਿੱਤਾ ਸੀ। ਯੂਨੀਅਨ ਆਗੂ ਚੰਨਣ ਸਿੰਘ ਨੇ ਕਿਹਾ ਕਿ ਸਰਕਾਰ ਬਣਾਉਣ ਤੋਂ ਪਹਿਲਾਂ 'ਆਪ' ਨੇਤਾਵਾਂ ਨੇ ਸਾਰੇ ਠੇਕੇ ’ਤੇ ਰੱਖੇ ਕਰਮਚਾਰੀਆਂ ਨੂੰ ਨਿਯਮਤ ਕਰਨ ਦਾ ਵਾਅਦਾ ਕੀਤਾ ਸੀ। ਇਹ ਵੀ ਕਿਹਾ ਸੀ ਕਿ ਉਹ ਕਿਲੋਮੀਟਰ ਯੋਜਨਾ ਤਹਿਤ ਹੋਰ ਬੱਸਾਂ ਨਹੀਂ ਜੋੜਨਗੇ ਪਰ ਉਨ੍ਹਾਂ ਨੇ ਇਨ੍ਹਾਂ ਵਾਅਦਿਆਂ ਨੂੰ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਸੱਤ ਸਾਲਾਂ ਤੋਂ ਇਸ ਯੋਜਨਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਸਰਕਾਰ ਨਾਲ ਉਨ੍ਹਾਂ ਦੀਆਂ 44 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਕੁਝ ਨਹੀਂ ਬਦਲਿਆ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਵਿਰੋਧ ਪ੍ਰਦਰਸ਼ਨ ਬੰਦ ਨਹੀਂ ਕਰਨਗੇ।

Advertisement
×