ਰੋਡਵੇਜ਼ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ
ਇਸ ਦੌਰਾਨ ਖੱਜਲ ਖੁਆਰ ਯਾਤਰੂਆਂ ਨੇ ਕਿਹਾ ਕਿ ਸਾਨੂੰ ਹੜਤਾਲ ਬਾਰੇ ਕੋਈ ਜਾਣਕਾਰੀ ਨਹੀਂ ਸੀ। ਔਰਤ ਯਾਤਰੂ ਨੇ ਕਿਹਾ ਕਿ ਉਹ ਸਵੇਰੇ ਜਲਦੀ ਇੱਥੇ ਪਟਿਆਲਾ ਜਾਣ ਲਈ ਬੱਸ ਫੜਨ ਲਈ ਆਈ ਸੀ ਪਰ ਕੋਈ ਬੱਸ ਨਹੀਂ ਸੀ। ਉਸ ਨੇ ਕਿਹਾ ਕਿ ਭਾਵੇਂ ਪ੍ਰਾਈਵੇਟ ਬੱਸਾਂ ਚੱਲ ਰਹੀਆਂ ਹਨ ਪਰ ਭਾਰੀ ਭੀੜ ਦੇ ਕਾਰਨ ਵੱਡੀ ਮੁਸ਼ਕਲ ਹੈ ਕਿਉਂਕਿ ਉਹ ਉਨ੍ਹਾਂ ’ਤੇ ਚੜ੍ਹਨ ਤੋਂ ਅਸਮਰੱਥ ਹਨ। ਇੱਕ ਹੋਰ ਯਾਤਰੀ ਜਿਸ ਨੇ ਇਲਾਜ ਲਈ ਚੰਡੀਗੜ੍ਹ ਜਾਣਾ ਸੀ, ਨੇ ਕਿਹਾ ਕਿ ਸਰਕਾਰ ਤੇ ਬੱਸ ਸਟਾਫ ਨੂੰ ਆਮ ਆਦਮੀ ਬਾਰੇ ਸੋਚਣਾ ਚਾਹੀਦਾ ਹੈ। ਉਹ ਇੱਥੇ ਤਿੰਨ ਘੰਟਿਆਂ ਤੋਂ ਇੰਤਜ਼ਾਰ ਕਰ ਰਿਹਾ ਹਾਂ ਅਤੇ ਕੋਈ ਵੀ ਸਪੱਸ਼ਟ ਜਾਣਕਾਰੀ ਨਹੀਂ ਦੇ ਰਿਹਾ ਹੈ।
ਦੂਜੇ ਪਾਸੇ ਪ੍ਰਦਰਸ਼ਨਕਾਰੀਆ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਅਧਿਕਾਰੀਆਂ ਨੂੰ ਵਿਰੋਧ ਪ੍ਰਦਰਸ਼ਨ ਬਾਰੇ ਸੂਚਿਤ ਕਰ ਦਿੱਤਾ ਸੀ। ਯੂਨੀਅਨ ਆਗੂ ਚੰਨਣ ਸਿੰਘ ਨੇ ਕਿਹਾ ਕਿ ਸਰਕਾਰ ਬਣਾਉਣ ਤੋਂ ਪਹਿਲਾਂ 'ਆਪ' ਨੇਤਾਵਾਂ ਨੇ ਸਾਰੇ ਠੇਕੇ ’ਤੇ ਰੱਖੇ ਕਰਮਚਾਰੀਆਂ ਨੂੰ ਨਿਯਮਤ ਕਰਨ ਦਾ ਵਾਅਦਾ ਕੀਤਾ ਸੀ। ਇਹ ਵੀ ਕਿਹਾ ਸੀ ਕਿ ਉਹ ਕਿਲੋਮੀਟਰ ਯੋਜਨਾ ਤਹਿਤ ਹੋਰ ਬੱਸਾਂ ਨਹੀਂ ਜੋੜਨਗੇ ਪਰ ਉਨ੍ਹਾਂ ਨੇ ਇਨ੍ਹਾਂ ਵਾਅਦਿਆਂ ਨੂੰ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਸੱਤ ਸਾਲਾਂ ਤੋਂ ਇਸ ਯੋਜਨਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਸਰਕਾਰ ਨਾਲ ਉਨ੍ਹਾਂ ਦੀਆਂ 44 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਕੁਝ ਨਹੀਂ ਬਦਲਿਆ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਵਿਰੋਧ ਪ੍ਰਦਰਸ਼ਨ ਬੰਦ ਨਹੀਂ ਕਰਨਗੇ।