ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਰੋਡਵੇਜ਼ ਮੁਲਾਜ਼ਮਾਂ ਵੱਲੋਂ ਮੰਗਾਂ ਲਈ ਰੈਲੀ

ਸੇਵਾਵਾਂ ਰੈਗੂਲਰ ਨਾ ਕਰਨ ’ਤੇ ਰੋਸ
Advertisement

ਪੱਤਰ ਪ੍ਰੇਰਕ

ਪਠਾਨਕੋਟ, 7 ਜੁਲਾਈ

Advertisement

ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਅੱਜ ਇੱਥੇ ਬੱਸ ਅੱਡੇ ’ਤੇ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਰੈਲੀ ਨੂੰ ਸੂਬਾਈ ਆਗੂ ਜਗਦੀਸ਼ਵਰ ਚੰਦਰ, ਪਠਾਨਕੋਟ ਡਿਪੂ ਦੇ ਆਗੂ ਵਿਜੇ ਕੁਮਾਰ ਅਤੇ ਵਿਜੇ ਸ਼ਰਮਾ ਨੇ ਸੰਬੋਧਨ ਕੀਤਾ। ਯੂਨੀਅਨ ਆਗੂਆਂ ਦਾ ਦੋਸ਼ ਹੈ ਕਿ ਸਰਕਾਰ ਨੇ ਸਥਾਈ ਭਰਤੀ ਨੂੰ ਲੈ ਕੇ ਵਾਅਦੇ ਕੀਤੇ ਸਨ ਕਿ ਉਹ ਮਹਿਜ਼ ਝੂਠੇ ਸਾਬਿਤ ਹੋਏ ਹਨ ਅਤੇ 3 ਸਾਲ ਲੰਘਣ ਦੇ ਬਾਵਜੂਦ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ।

ਆਗੂਆਂ ਕਿਹਾ ਕਿ ਸਰਕਾਰ ਵੱਲੋਂ ਕਈ ਵਾਰ ਮੀਟਿੰਗ ਕਰਕੇ ਯੂਨੀਅਨ ਦੀਆਂ ਮੰਗਾਂ ਨੂੰ ਇੱਕ ਮਹੀਨੇ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਪਰ 3 ਸਾਲ ਤੋਂ ਵੀ ਜ਼ਿਆਦਾ ਸਮਾਂ ਬੀਤ ਗਿਆ ਹੈ ਅਤੇ ਅਜੇ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸੱਤਾ ਵਿੱਚ ਆਉਣ ਤੋਂ ਪਹਿਲਾਂ ਠੇਕੇਦਾਰੀ ਸਿਸਟਮ ਦਾ ਵਿਰੋਧ ਕਰਦੇ ਸਨ ਪਰ ਹੁਣ ਇਹ ਸੱਤਾ ਵਿੱਚ ਆਉਣ ਬਾਅਦ ਖੁਦ ਹੀ ਰੋਡਵੇਜ਼ ਵਿੱਚ ਠੇਕੇਦਾਰਾਂ ਨੂੰ ਉਤਸ਼ਾਹਿਤ ਕਰ ਰਹੇ ਹਨ। ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਤਾਂ 9, 10 ਅਤੇ 11 ਜੁਲਾਈ ਨੂੰ ਪੂਰੇ ਪੰਜਾਬ ਅੰਦਰ ਬੱਸਾਂ ਬੰਦ ਕਰਕੇ ਚੱਕਾ ਜਾਮ ਕੀਤਾ ਜਾਵੇਗਾ।

 

Advertisement