ਪੱਤਰ ਪ੍ਰੇਰਕ
ਪਠਾਨਕੋਟ, 23 ਸਤੰਬਰ
ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਪਾਵਰਕੌਮ ਵੱਲੋਂ ਟੀਐਸਯੂ ਮੰਡਲ ਸਬ-ਅਰਬਨ ਦੇ ਪ੍ਰਧਾਨ ਦਿਨੇਸ਼ ਕੁਮਾਰ ਠਾਕੁਰ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜਨਕ ਰਾਜ ਸੈਣੀ ਦੀ ਅਗਵਾਈ ਵਿੱਚ ਪਾਵਰਕੌਮ ਦੇ ਚੇਅਰਮੈਨ ਦੀ ਅਰਥੀ ਸਾੜੀ ਗਈ।
ਪ੍ਰਧਾਨ ਬਾਰਡਰ ਜ਼ੋਨ ਮੇਜਰ ਸਿੰਘ ਢਿਲੋਂ, ਸਾਬਕਾ ਪ੍ਰਧਾਨ ਬਾਰਡਰ ਜ਼ੋਨ ਭੁਪਨੇਸ਼ਵਰ ਪੱਪੂ ਅਤੇ ਸੰਜੀਵ ਸੈਣੀ ਨੇ ਕਿਹਾ ਕਿ ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਪਿਛਲੇ ਸਮੇਂ ਵਿੱਚ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਆਨਾਕਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਤਨਖਾਹ ਬੈਂਡ ਦਾ ਮਸਲਾ, 23 ਸਾਲਾ ਸਕੇਲ ਬਿਨਾਂ ਸ਼ਰਤ ਲਾਗੂ ਕਰਨਾ, ਡੀਏ ਦੀਆਂ ਬਕਾਇਆ ਕਿਸ਼ਤਾਂ ਦੇਣੀਆਂ ਅਤੇ ਉਨ੍ਹਾਂ ਦਾ ਏਰੀਅਰ ਦੇਣਾ, ਰੈਗੂਲਰ ਭਰਤੀ ਕਰਨੀ, ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਬਿਜਲੀ ਰਿਆਇਤ ਦੇਣਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨੀ ਆਦਿ ਮੰਗਾਂ ਤੁਰੰਤ ਲਾਗੂ ਨਾ ਕੀਤੀਆਂ ਗਈਆਂ ਤਾਂ 29 ਸਤੰਬਰ ਨੂੰ ਹੈਡ ਆਫਿਸ ਪਟਿਆਲਾ ਵਿੱਚ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜੇਈ ਸੰਜੀਵ ਸ਼ਰਮਾ, ਸੁਰਿੰਦਰ ਸ਼ਰਮਾ, ਰਵੀ ਦਾਸ ਸੈਣੀ ਹਾਜ਼ਰ ਸਨ।