DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ’ਚ ਨੌਜਵਾਨਾਂ ਦੀ ਭੂਮਿਕਾ: ਅਰੋੜਾ

ਗੁਰੂ ਨਾਨਕ ਦੇਵ ’ਵਰਸਿਟੀ ਵਿੱਚ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲੇ ਸ਼ੁਰੂ

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ ਪਤਵੰਤੇ।
Advertisement
ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਯੂਨੀਵਰਸਿਟੀ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਨੂੰਨ-ਏ-ਪੰਜਾਬ ਰਾਹੀਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਕਰਵਾਏ ਜਾ ਰਹੇ ਅੰਤਰ ਕਾਲਜ ਸੱਭਿਆਚਾਰਕ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਇਸ ਵੇਲੇ ਇੱਕ ਮਹੱਤਵਪੂਰਨ ਮੋੜ ’ਤੇ ਖੜ੍ਹਾ ਹੈ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਨੌਜਵਾਨਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕੌਮ ਨੇ ਹਮੇਸ਼ਾ ਮੁਸ਼ਕਲਾਂ ਦਾ ਡੱਟ ਕੇ ਸਾਹਮਣਾ ਕੀਤਾ ਹੈ ਅਤੇ ਇਸ ਵਾਰ ਵੀ ਨੌਜਵਾਨ ਪੀੜ੍ਹੀ ਆਪਣੇ ਜਜ਼ਬੇ ਨਾਲ ਇਸ ਚੁਣੌਤੀ ਨੂੰ ਜਿੱਤ ਸਕਦੀ ਹੈ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਗੁਰੂਆਂ ਦੀ ਬਖਸ਼ਿਸ਼ ਸਦਕਾ ਪੰਜਾਬੀਆਂ ਅੰਦਰ ਜਜ਼ਬਾ ਅਤੇ ਹਿੰਮਤ ਮੌਜੂਦ ਹੈ ਅਤੇ ਇਤਿਹਾਸ ਗਵਾਹ ਹੈ ਕਿ ਪੰਜਾਬ ਨੇ ਹਮੇਸ਼ਾ ਮੁਸ਼ਕਲਾਂ ਦਾ ਡਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਿੱਚ ਅਗਵਾਈ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦੇ ਨਾਲ-ਨਾਲ ਸਿੱਖਿਆ ਸੰਸਥਾਵਾਂ ਅਤੇ ਨੌਜਵਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਆਪਣੇ ਸਾਰੇ ਕਾਲਜਾਂ ਅਤੇ ਵਿਭਾਗਾਂ ਨੂੰ ਜੋੜੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਸਾਈਕਾਲੋਜੀ ਵਿਭਾਗ ਅਤੇ ਹੋਰ ਅਕਾਦਮਿਕ ਇਕਾਈਆਂ ਵਿਦਿਆਰਥੀਆਂ ਵਿਚ ਜਾਗਰੂਕਤਾ ਮੁਹਿੰਮ ਚਲਾਉਣਗੀਆਂ। ਮਾਝਾ ਖੇਤਰ ਦੇ ਕਾਲਜਾਂ ਸਮੇਤ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਿੱਖਿਆ ਸੰਸਥਾਨਾਂ ਵਿੱਚ ਵੀ ਨਸ਼ਾ ਮੁਕਤੀ ਸਬੰਧੀ ਪ੍ਰੋਗਰਾਮ ਕਰਵਾਏ ਜਾਣਗੇ ।

Advertisement

ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਧਰਤੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

Advertisement

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲੇ ਪੱਖ ਵਿੱਚ ਪੁਲੀਸ ਅਤੇ ਐਨਫੋਰਸਮੈਂਟ ਏਜੰਸੀਆਂ ਵੱਲੋਂ ਨਸ਼ਿਆਂ ਦੀ ਸਪਲਾਈ ’ਤੇ ਨਕੇਲ ਕਸੀ ਜਾ ਰਹੀ ਹੈ। ਸ੍ਰੀ ਅਰੋੜਾ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਨਸ਼ਾ ਵੇਚਣਾ ਬੰਦ ਕਰ ਦੇਣ ਜਾਂ ਪੰਜਾਬ ਛੱਡ ਦੇਣ।

ਸਮਾਗਮ ਦੀ ਸ਼ੁਰੂਆਤ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਹੋਈ ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਸੰਦੇਸ਼ ਭਰੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ। ਤਿੰਨ ਦਿਨ ਤੱਕ ਚੱਲਣ ਵਾਲੇ ਇਸ ਅੰਤਰ ਕਾਲਜ ਸੱਭਿਆਚਾਰਕ ਮੁਕਾਬਲੇ ਦੌਰਾਨ ਲਗਭਗ 11 ਵੱਖ-ਵੱਖ ਮੁਕਾਬਲਿਆਂ ਵਿੱਚ ਵਿਦਿਆਰਥੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੇ ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।

Advertisement
×