ਪੱਤਰ ਪ੍ਰੇਰਕ
ਪਠਾਨਕੋਟ, 20 ਅਕਤੂਬਰ
ਮਾਮੂਨ ਸਥਿਤ ਮਾਡਰਨ ਸੰਦੀਪਨੀ ਸਕੂਲ ਦਾ ਸਿਲਵਰ ਜੁਬਲੀ ਸਮਾਗਮ ਸੰਦੀਪਨੀ ਐਜੂਕੇਸ਼ਨ ਸੁਸਾਇਟੀ ਵੱਲੋਂ ਪ੍ਰਿੰਸੀਪਲ ਨੀਰਜ ਮੋਹਨਪੁਰੀ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਨੇ ਬੱਚਿਆਂ ਨੂੰ ਇਮਾਨਦਾਰੀ ਦਾ ਪੱਲਾ ਫੜਨ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਨੀਰਜ ਮੋਹਨਪੁਰੀ ਨੇ ਆਏ ਮਹਿਮਾਨਾਂ ਨੂੰ ਸਕੂਲ ਦੇ 25 ਸਾਲ ਦੇ ਸਫ਼ਰ ’ਤੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਨੂੰ ਦਰਸਾਉਂਦੀ ਆਈਟਮ ਪੇਸ਼ ਕੀਤੀ। ਇਸ ਤੋਂ ਇਲਾਵਾ ਬੱਚਿਆਂ ਨੇ ਹੋਰ ਵੀ ਆਈਟਮਾਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਅੰਤ ਵਿੱਚ ਭੰਗੜੇ ਅਤੇ ਗਿੱਧੇ ਨੇ ਸਾਰੇ ਦਰਸ਼ਕਾਂ ਨੂੰ ਥਿਰਕਣ ’ਤੇ ਮਜਬੂਰ ਕਰ ਦਿੱਤਾ।