ਸੈਣੀ ਸਭਾ ਗੁਰਦਾਸਪੁਰ ਨੇ ਮੰਤਰੀ ਨੂੰ ਮੰਗ ਪੱਤਰ ਸੌਂਪਿਆ
ਸੈਣੀ ਸਭਾ ਗੁਰਦਾਸਪੁਰ ਦੇ ਵਫ਼ਦ ਨੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਉਨ੍ਹਾਂ ਦੇ ਗੁਰਦਾਸਪੁਰ ਦੌਰੇ ਦੌਰਾਨ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ। ਇਹ ਵਫ਼ਦ ਸੈਣੀ ਸਭਾ ਦੇ ਪ੍ਰਧਾਨ ਬਖਸ਼ੀਸ਼ ਸਿੰਘ ਸੈਣੀ ਦੀ ਅਗਵਾਈ ਹੇਠ ਮੰਤਰੀ ਨੂੰ ਮਿਲਿਆ।
ਮੀਟਿੰਗ ਵਿੱਚ ਸੈਣੀ ਭਾਈਚਾਰੇ ਨੇ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਸਰਕਾਰ ਅੱਗੇ ਰੱਖਿਆ ਜਿਸ ਤਹਿਤ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੈਣੀ ਭਾਈਚਾਰਾ ਸਮਾਜ ਦਾ ਅਹਿਮ ਹਿੱਸਾ ਹੈ ਅਤੇ ਇਹ ਮੰਗਾਂ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਮੁੱਖ ਮੰਤਰੀ ਦੇ ਸਾਹਮਣੇ ਰੱਖੀਆਂ ਜਾਣਗੀਆਂ।
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਮੰਤਰੀ ਅੱਗੇ ਪੁਰਜ਼ੋਰ ਮੰਗ ਰੱਖੀ ਕਿ ਸੈਣੀ ਸਮਾਜ ਦੀਆਂ ਮੰਗਾਂ ਤੇ ਮਸਲਿਆਂ ਦਾ ਮੁੱਖ ਮੰਤਰੀ ਨੂੰ ਮਿਲ ਕੇ ਜਲਦੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਿੱਜੀ ਤੌਰ ’ਤੇ ਸਮਾਜ ਦੇ ਹਰ ਵਰਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਉਸੇ ਤਰ੍ਹਾਂ ਉਹ ਸੈਣੀ ਸਮਾਜ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਨਿੱਜੀ ਤੌਰ ’ਤੇ ਕਰਦੇ ਰਹਿਣਗੇ।
ਵਫ਼ਦ ਵਿੱਚ ਸਰਪ੍ਰਸਤ ਦਰਸ਼ਨ ਸਿੰਘ, ਜਨਰਲ ਸਕੱਤਰ ਮਲਕੀਤ ਸਿੰਘ, ਮੀਤ ਪ੍ਰਧਾਨ ਕੰਵਲਜੀਤ ਸਿੰਘ, ਮੀਤ ਪ੍ਰਧਾਨ ਸੁਰੇਸ਼ ਸੈਣੀ, ਮੀਤ ਪ੍ਰਧਾਨ ਕਰਮ ਸਿੰਘ, ਕੈਸ਼ੀਅਰ ਬਲਜਿੰਦਰ ਸਿੰਘ, ਆਫ਼ਿਸ ਮੈਨੇਜਰ ਪਰਮਜੀਤ ਸਿੰਘ, ਸਲਾਹਕਾਰ ਦਿਲਬਾਗ ਸਿੰਘ, ਸਲਾਹਕਾਰ ਆਰ.ਐੱਸ. ਬਡਵਾਲ, ਸਕੱਤਰ ਗੁਰਦੀਪ ਸਿੰਘ, ਸਕੱਤਰ ਜਰਨੈਲ ਸਿੰਘ, ਪ੍ਰੈੱਸ ਸਕੱਤਰ ਮੰਨਨ ਸੈਣੀ, ਯੂਥ ਪ੍ਰਧਾਨ ਦਰਕੀਰਤ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ, ਪ੍ਰੀਤਮ ਸਿੰਘ, ਗੁਰਨਾਮ ਸਿੰਘ, ਸੁਖਵਿੰਦਰ ਸਿੰਘ ਕਾਕਾ, ਗੁਰਵਿੰਦਰ ਸਿੰਘ ਬਿੱਟੂ ਤੇ ਹੈਪੀ ਸੈਣੀ ਸ਼ਾਮਲ ਸਨ ।