ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਫਾਈ ਮਜ਼ਦੂਰਾਂ ਨੇ ਵੜਿੰਗ ਦਾ ਪੁਤਲਾ ਫੂਕਿਆ

ਇੱਥੇ ਵਾਲਮੀਕ ਚੌਕ ਵਿੱਚ ਅੱਜ ਪ੍ਰਧਾਨ ਰਮੇਸ਼ ਕੱਟੋ ਦੀ ਅਗਵਾਈ ਵਿੱਚ ਆਲ ਇੰਡੀਆ ਸਫਾਈ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਵਿੱਚ ਸ਼ਾਮਲ ਮਜ਼ਦੂਰਾਂ ਨੂੰ ਜਨਰਲ ਸਕੱਤਰ...
Advertisement
ਇੱਥੇ ਵਾਲਮੀਕ ਚੌਕ ਵਿੱਚ ਅੱਜ ਪ੍ਰਧਾਨ ਰਮੇਸ਼ ਕੱਟੋ ਦੀ ਅਗਵਾਈ ਵਿੱਚ ਆਲ ਇੰਡੀਆ ਸਫਾਈ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਵਿੱਚ ਸ਼ਾਮਲ ਮਜ਼ਦੂਰਾਂ ਨੂੰ ਜਨਰਲ ਸਕੱਤਰ ਰਮੇਸ਼ ਚੰਦ, ਚੇਅਰਮੈਨ ਸਵਰਨ ਕੁਮਾਰ, ਸੁਰੇਸ਼ ਬੌਬੀ ਆਦਿ ਆਗੂਆਂ ਨੇ ਸੰਬੋਧਨ ਕੀਤਾ।

ਪ੍ਰਧਾਨ ਰਮੇਸ਼ ਕੱਟੋ ਨੇ ਕਿਹਾ ਕਿ ਪਿਛਲੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੇਸ਼ ਦੇ ਤਤਕਾਲੀ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ, ਜਿਸ ਦੀ ਯੂਨੀਅਨ ਨਿੰਦਾ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਿਰੁੱਧ ਸਤਿਕਾਰਯੋਗ ਸ਼ਖਸੀਅਤ ਵਿਰੁੱਧ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਉਸ ਨੂੰ ਆਪਣੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ।

Advertisement

 

Advertisement
Show comments