ਸਫ਼ਾਈ ਕਰਮਚਾਰੀ ਜਥੇਬੰਦੀਆਂ ਅਤੇ ਵਾਲਮੀਕ ਭਾਈਚਾਰੇ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ 7 ਅਗਸਤ ਨੂੰ ਪੰਜਾਬ ਬੰਦ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੌਰਾਨ ਸਥਾਨਕ ਭੰਡਾਰੀ ਪੁਲ ’ਤੇ ਕੂੜੇ ਨਾਲ ਭਰੀਆਂ ਗੱਡੀਆਂ ਪਲਟ ਕੇ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨੀਂ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਖਿਆ ਕਿ ਪੁਲੀਸ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕੀਤਾ ਗਿਆ ਹੈ ਅਤੇ ਇਸ ਵਿੱਚ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਇਤਿਹਾਸਕ ਰਾਮ ਤੀਰਥ ਨਾਲ ਸਬੰਧਤ ਮਹੰਤ ਮਲਕੀਤ ਨਾਥ ਨੇ ਚਿਤਾਵਨੀ ਦਿੱਤੀ ਕਿ ਜੇਕਰ ਭਾਈਚਾਰੇ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 7 ਅਗਸਤ ਨੂੰ ‘ਪੰਜਾਬ ਬੰਦ’ ਕੀਤਾ ਜਾਵੇਗਾ ਜਿਸ ਦੌਰਾਨ ਰੇਲ ਅਤੇ ਸੜਕ ਆਵਾਜਾਈ ਵੀ ਬੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਧਾਇਕਾਂ, ਨਗਰ ਨਿਗਮ ਦੇ ਕੌਂਸਲਰ ਅਤੇ ਹੋਰ ਆਗੂਆਂ ਸਮੇਤ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਕੂੜੇ ਦੇ ਢੇਰ ਲਾਏ ਜਾਣਗੇ ਅਤੇ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦੀ ਵੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਭਾਈਚਾਰੇ ਨਾਲ ਸਬੰਧਤ ਕੁਝ ਆਗੂ ਭੰਡਾਰੀ ਪੁਲ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਵੀ ਗਏ, ਜਿੱਥੇ ਮੌਜੂਦ ਆਗੂਆਂ ਨਾਲ ਉਨ੍ਹਾਂ ਇਸ ਮਸਲੇ ਬਾਰੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਖਰੀਆਂ ਖਰੀਆਂ ਸੁਣਾਈਆਂ। ਇਸ ਦੌਰਾਨ ਭੰਡਾਰੀ ਪੁਲ ’ਤੇ ਭੁੱਖ ਹੜਤਾਲ ਉੱਤੇ ਬੈਠੀ ਔਰਤ ਦੀ ਤਬੀਅਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਵਾਸਤੇ ਹਸਪਤਾਲ ਲਿਜਾਇਆ ਗਿਆ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

