Advertisement
ਪਠਾਨਕੋਟ ਦੇ ਵਾਰੀਅਰਜ਼ ਸੋਸ਼ਲ ਵੈਲਫੇਅਰ ਕਲੱਬ ਦੀ ਵਿਸ਼ੇਸ਼ ਮੀਟਿੰਗ ਸਰਪ੍ਰਸਤ ਉਮੇਸ਼ ਕੋਹਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਕਲੱਬ ਦੀ ਨਵੀਂ ਕਾਰਜਕਾਰਨੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿੱਚ ਸੰਜੈ ਆਨੰਦ ਨੂੰ ਪ੍ਰਧਾਨ ਅਤੇ ਸੁਸ਼ੀਲ ਮਹਿੰਦਰੂ ਨੂੰ ਚੇਅਰਮੈਨ ਚੁਣਿਆ ਗਿਆ। ਇਸ ਮੌਕੇ ਸਰਪ੍ਰਸਤ ਉਮੇਸ਼ ਕੋਹਲੀ ਨੇ ਦੱਸਿਆ ਕਿ ਕਲੱਬ ਸਮਾਜ ਸੇਵਾ ਦੇ ਕੰਮਾਂ ਵਿੱਚ ਮੋਹਰੀ ਹੋ ਕੇ ਯੋਗਦਾਨ ਪਾ ਰਿਹਾ ਹੈ ਅਤੇ ਹੁਣ ਤੱਕ ਲਗਪਗ 25 ਸਮਾਜ ਭਲਾਈ ਦੇ ਪ੍ਰਾਜੈਕਟ ਸਫ਼ਲਤਾਪੂਰਵਕ ਕੀਤੇ ਜਾ ਚੁੱਕੇ ਹਨ। ਨਵ-ਨਿਯੁਕਤ ਪ੍ਰਧਾਨ ਸੰਜੈ ਆਨੰਦ ਅਤੇ ਚੇਅਰਮੈਨ ਸੁਸ਼ੀਲ ਮਹਿੰਦਰੂ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਸਮਾਗਮ ਵਿੱਚ ਰਮਨ ਹਾਂਡਾ, ਡਾਕਟਰ ਓ ਪੀ ਵਿੱਗ, ਜਗਦੀਸ਼ ਕੋਹਲੀ, ਡਾਕਟਰ ਰਾਕੇਸ਼ ਮਹਿੰਦਰੂ, ਦੀਪਕ ਕੱਕੜ, ਲਲਿਤ ਤ੍ਰੇਹਨ, ਸੰਦੀਪ ਕਪੂਰ, ਉੱਜਵਲ ਭੰਡਾਰੀ, ਪੁਨੀਤ ਕਪੂਰ ਅਤੇ ਨੀਰਜ ਸੇਖੜੀ ਵੀ ਹਾਜ਼ਰ ਸਨ।
Advertisement
Advertisement
×

